ਅੰਮਿ੍ਤਸਰ, 3 ਦਸੰਬਰ (ਗਗਨਦੀਪ ਸ਼ਰਮਾ)-ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਜਲੰਧਰ ਵਿਖੇ ਕਰਵਾਈ ਗਈ ਸੰਗੀਤ ਅਤੇ ਸੱਭਿਆਚਾਰਕ ਪ੍ਰਤੀਯੋਗਤਾ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀ ਲੋਹਗੜ੍ਹ ਬ੍ਰਾਂਚ ਦੀਆਂ ਲੜਕੀਆਂ ਨੇ ਵੱਖ-ਵੱਖ ਵਰਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟ੍ਰਾਫੀ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਵਿਕਾਸ ਪਰਾਸ਼ਰ ਨੇ ਬ੍ਰਾਂਚ ਇੰਚਾਰਜ ਪਰਮਜੀਤ ਕੌਰ, ਇੰਚਾਰਜ ਰਾਜੀਵ ਧੀਮਾਨ, ਅਨੀਤਾ ਅਰੋੜਾ ਅਤੇ ਮੈਡਮ ਸਮਿ੍ਧੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਦੇ ਰੀਜ਼ਨਲ ਅਫਸਰ ਡਾ. ਪਵਨ ਸ਼ਰਮਾ, ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਅਤੇ ਮੈਨੇਜਰ ਡਾ. ਨੀਲਮ ਕਾਮਰਾ ਨੇ ਪਿ੍ੰਸੀਪਲ ਵਿਕਾਸ ਪਰਾਸ਼ਰ, ਵਾਈਸ ਪਿ੍ੰ. ਰਾਜੇਸ਼ ਸ਼ਰਮਾ ਅਤੇ ਜੇਤੂ ਬੱਚਿਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਜ਼ਿਕਰੋਯਗ ਹੈ ਕਿ ਇਸ ਪ੍ਰਤੀਯੋਗਤਾ ਵਿਚ ਪੰਜਾਬ ਅਤੇ ਜੰਮੂ ਸੂਬਿਆਂ ਦੇ ਬੱਚਿਆਂ ਨੇ ਹਿੱਸਾ ਲਿਆ ਸੀ |