ਸੁਲਤਾਨਵਿੰਡ, 3 ਦਸੰਬਰ (ਗੁਰਨਾਮ ਸਿੰਘ ਬੁੱਟਰ)-ਸ਼ਹੀਦ ਗੁਰਮੀਤ ਸਿੰਘ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਸੁਲਤਾਨਵਿੰਡ ਵਿਖੇ ਪਿ੍ੰਸੀਪਲ ਗੁਰਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਸੀ.ਟੀ.ਓ. ਦੀ ਅਗਵਾਈ ਹੇਠ ਸਕੂਲ ਵਿਚ ਐੱਨ.ਸੀ.ਸੀ. ਦਿਵਸ ਮਨਾਇਆ ਗਿਆ | ਜਿਸ ਵਿਚ ਐਨ.ਸੀ.ਸੀ. ਕੈਡੇਟਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿੱਥੇ ਐਨ.ਸੀ.ਸੀ. ਕੈਡੇਟਾਂ ਨੇ ਸੁਚੱਜੀ ਪਰੇਡ ਕਰਕੇ ਆਪਣੀ ਅਨੁਸ਼ਾਸਨ, ਹਿੰਮਤ ਅਤੇ ਸਮਰਪਣ ਦੀ ਝਲਕ ਦਿਖਾਈ | ਉੱਥੇ ਹੀ ਸਕੂਲ ਪਿ੍ੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਨੇਤ੍ਰਤਵ ਦੀ ਭਾਵਨਾ ਪੈਦਾ ਕਰਦੀ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਹਿਤ ਕੀਤਾ ਅਤੇ ਵਿਦਿਆਰਥੀਆਂ ਦੀ ਨਾ-ਸਿਰਫ਼ ਉਨ੍ਹਾਂ ਦੇ ਸਰਵਪੱਖੀ ਸਵੈ-ਵਿਕਾਸ ਲਈ ਸਗੋਂ ਦੇਸ਼ ਦੀ ਰੱਖਿਆ ਲਈ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐੱਨ.ਸੀ.ਸੀ. ਕੈਡੇਟਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਗੁਰਿੰਦਰ ਕੌਰ, ਸੀ.ਟੀ.ਓ. ਮਨਦੀਪ ਕੌਰ, ਸੂਬੇਦਾਰ ਗਗਨਬੀਰ ਸਿੰਘ ਸਮੇਤ ਸਕੂਲ ਸਟਾਫ ਹਾਜ਼ਰ ਸਨ |