ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਬਲਾਕ ਸੰਮਤੀ ਦੀ ਚੋਣ ਲੜੀ ਜਾ ਰਹੀ ਹੈ ਜਿਸ ਦੇ ਤਹਿਤ ਅੰਮਿ੍ਤਸਰ ਦੇ ਸ਼ਹਿਰੀ ਹਲਕਾ ਉੱਤਰੀ ਦੇ ਅਧੀਨ ਆਉਂਦੇ ਬਲਾਕ ਸੰਮਤੀ ਨੌਸ਼ਹਿਰਾ ਤੋਂ ਭਾਜਪਾ ਦੀ ਉਮੀਦਵਾਰ ਅਰਪਿਤਾ ਕੌਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਹ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਚਾਰ ਸ਼ਹਿਰੀ ਬਲਾਕ ਸੰਮਤੀ ਤੋਂ ਭਾਜਪਾ ਦੇ ਚਾਰ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ | ਜ਼ਿਨ੍ਹਾਂ 'ਚੋਂ ਨੌਸ਼ਹਿਰਾ ਬਲਾਕ ਸਮੰਤੀ ਤੋਂ ਅਰਪਿਤਾ ਕੌਰ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਬਾਕੀ ਤਿੰਨ ਰਹਿੰਦੀਆਂ ਬਲਾਕ ਸੰਮਤੀਆਂ ਤੋਂ ਵੀ ਭਾਜਪਾ ਦੇ ਉਮੀਦਵਾਰ ਜਲਦ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ |