16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ (ਅ) ਵਲੋਂ ਮਾਨ ਤੇ ਸੰਧੂ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਮੰਗ-ਪੱਤਰ

ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਤੇ ਕੌਮੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੰਗ-ਪੱਤਰ ਸੌਂਪਦੇ ਹੋਏ, ਨਾਲ ਹੋਰ | ਤਸਵੀਰ : ਹਰਜੀਤ ਸਿੰਘ<br/> 04-12-2025

ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅੰਮਿ੍ਤਸਰ) ਦੇ ਆਗੂੁਆਂ ਨੇ ਅੱਜ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਤੇ ਕੌਮੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਕਿ ਸਿੱਖ, ਬੁੱਧ ਤੇ ਜੈਨ ਧਰਮਾਂ 'ਤੇ ਹਿੰਦੂ ਪਰਸਨਲ ਕਾਨੂੰਨ ਲਾਗੂ ਕਰਨ ਵਾਲੀ ਕਿਸੇ ਵੀ ਕਾਨੂੰਨੀ ਨੀਤੀ ਦੀ ਕੋਸ਼ਿਸ਼ ਦੇ ਵਿਰੁੱਧ ਸ਼੍ਰੋਮਣੀ ਕਮੇਟੀ ਤੁਰੰਤ ਅਦਾਲਤ ਵਿਚ ਪਾਰਟੀ ਵਜੋਂ ਦਖ਼ਲ ਦੇਵੇ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਤੇ ਸੰਧੂ ਨੇ ਕਿਹਾ ਕਿ ਦਿੱਤੇ ਗਏ ਮੰਗ ਪੱਤਰ ਵਿਚ ਦਲੀਲਾਂ ਸਹਿਤ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਧਰਮ ਆਪਣੀ ਵਿਲੱਖਣ ਪ੍ਰੰਪਰਾ, ਰਹਿਤ ਅਤੇ ਸੰਸਥਾਗਤ ਢਾਂਚੇ ਰਾਹੀਂ ਵੱਖਰਾ ਧਰਮ ਹੈ ਅਤੇ ਇਸਨੂੰ ਕਿਸੇ ਵੀ ਬਾਹਰੀ ਧਾਰਮਿਕ ਕਾਨੂੰਨ ਨਾਲ ਜੋੜ ਕੇ ਦੇਖਣਾ ਠੀਕ ਨਹੀਂ | ਸ. ਮਾਨ ਨੇ ਕਿਹਾ ਕਿ ਜੋ ਮੁੱਖ ਬਿੰਦੂ ਸ਼੍ਰੋਮਣੀ ਕਮੇਟੀ ਅੱਗੇ ਰੱਖੇ ਹਨ, ਉਹ ਕਾਨੂੰਨੀ, ਧਾਰਮਿਕ ਅਤੇ ਇਤਿਹਾਸਕ ਤਰਕਾਂ 'ਤੇ ਆਧਾਰਿਤ ਹਨ | ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਪਛਾਣ ਸੰਬੰਧੀ ਸਪੱਸ਼ਟ ਆਦੇਸ਼ ਹਨ | ਉਨ੍ਹਾਂ ਕਿਹਾ ਕਿ ਸੰਵਿਧਾਨਕ ਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਕੌਮੀ ਪੱਧਰ 'ਤੇ ਸ਼੍ਰੋਮਣੀ ਕਮੇਟੀ ਦਾ ਰੋਲ ਨਿਰਣਾਇਕ ਹੈ ਅਤੇ ਜੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਆਪਣਾ ਪੱਖ ਸਪੱਸ਼ਟ ਨਹੀਂ ਕਰਦੀ ਤਾਂ ਸਿੱਖ ਕੌਮ ਦੇ ਲੰਮੇ ਆਰਥਿਕ ਅਤੇ ਧਾਰਮਿਕ ਹੱਕ ਖਤਰੇ ਵਿਚ ਪੈ ਸਕਦੇ ਹਨ |
ਇਸ ਉਪਰੰਤ ਅਕਾਲੀ ਆਗੂਆਂ ਨੇ ਧੁਰੰਦਰ ਫ਼ਿਲਮ 'ਤੇ ਰੋਕ ਲਈ ਡਿਪਟੀ ਕਮਿਸ਼ਨਰ ਦੇ ਨਾਮ ਵੀ ਮੰਗ ਪੱਤਰ ਸੌਂਪਿਆ | ਇਸ ਮੌਕੇ ਜਨਰਲ ਸਕੱਤਰ ਸੰਧੂ ਤੋਂ ਇਲਾਵਾ ਜਥੇਬੰਦਕ ਸਕੱਤਰ ਅਮਰੀਕ ਸਿੰਘ ਨੰਗਲ, ਹਲਕਾ ਮਜੀਠਾ ਦੇ ਇੰਚਾਰਜ ਕੁਲਵੰਤ ਸਿੰਘ ਕੋਟਲਾ, ਹਰਮਨਦੀਪ ਸਿੰਘ ਸੁਲਤਾਨਵਿੰਡ ਪ੍ਰਧਾਨ ਅੰਮਿ੍ਤਸਰ ਸ਼ਹਿਰੀ ਅਤੇ ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੀ ਆਟੋ ਵਰਕਸ਼ਾਪ ਵਿਖੇ ਕੀਤੀ ਗੇਟ ਰੈਲੀ <br/> ਅਗਲੀ ਖ਼ਬਰ ਈ. ਬੱਸਾਂ ਚਲਾਉਣ ਲਈ ਕੰਮ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।