16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੀ ਆਟੋ ਵਰਕਸ਼ਾਪ ਵਿਖੇ ਕੀਤੀ ਗੇਟ ਰੈਲੀ <br/>

ਅਜੀਤ ਡੈਸਕ 04-12-2025

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪੁਰਾਣੇ ਸ਼ਹਿਰ ਦੇ ਅੰਦਰ ਕੂੜਾ ਚੁੱਕਣ ਲਈ ਨਿੱਜੀ ਕੰਪਨੀ ਦੀਆਂ ਗੱਡੀਆਂ ਲਗਾਉਣ ਦੇ ਵਿਰੋਧ ਵਿਚ ਨਗਰ ਨਿਗਮ ਦੇ ਆਟੋ ਵਰਕਸ਼ਾਪ ਦੇ ਮੁਲਾਜ਼ਮਾਂ ਵਲੋਂ ਪ੍ਰਧਾਨ ਆਸ਼ੂ ਨਾਹਰ ਦੀ ਅਗਵਾਈ ਹੇਠ ਆਟੋ ਵਰਕਸ਼ਾਪ ਹਾਥੀ ਗੇਟ ਵਿਖ਼ੇ ਰੋਸ ਗੇਟ ਰੈਲੀ ਕੀਤੀ | ਇਸ ਦੌਰਾਨ ਪ੍ਰਧਾਨ ਆਸ਼ੂ ਨਾਹਰ ਨੇ ਕਿਹਾ ਕਿ ਅੰਮਿ੍ਤਸਰ ਦੇ ਹਲਕਾ ਸੈਂਟਰਲ ਵਿਖ਼ੇ ਸਫਾਈ ਕਾਰਜਾਂ ਲਈ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਹਟਾ ਕੇ ਹੁਣ ਕੰਮ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਗਿਆ ਹੈ, ਜੋ ਬਿਲਕੁਲ ਗਲਤ ਹੈ ਅਤੇ ਮੁਲਾਜ਼ਮਾਂ ਨਾਲ ਬੇਇਨਸਾਫੀ ਹੈ | ਉਨ੍ਹਾਂ ਕਿਹਾ ਕਿ ਜਦੋਂ ਨਿੱਜੀ ਕੰਪਨੀ ਕੰਮ ਛੱਡ ਗਈ ਸੀ ਤਾਂ ਉਸ ਵੇਲੇ ਨਿਗਮ ਦੇ ਮੁਲਾਜ਼ਮ ਸਫਾਈ ਦੇ ਕੰਮ ਲਈ ਅੱਗੇ ਆਏ ਹੁਣ ਜਦੋਂ ਨਵੀਂ ਕੰਪਨੀ ਆ ਗਈ ਹੈ ਤਾਂ ਹੁਣ ਮੁਲਾਜ਼ਮਾਂ ਨੂੰ ਪਾਸੇ ਕਰਕੇ ਨਿੱਜੀ ਕੰਪਨੀ ਤੋਂ ਸਫ਼ਾਈ ਦਾ ਕੰਮ ਕਰਵਾਇਆ ਜਾ ਰਿਹਾ ਹੈ | ਇਸ ਗੇਟ ਦੌਰਾਨ ਕੇਂਦਰ ਹਲਕੇ ਵਿਚ ਸਫ਼ਾਈ ਲਈ ਲਗਾਈਆਂ ਕੰਪਨੀਆਂ ਦੀਆਂ ਗੱਡੀਆਂ ਨੂੰ ਰੋਕਿਆ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਫ਼ਾਈ ਦਾ ਕੰਮ ਮੁਲਾਜ਼ਮਾਂ ਵਲੋਂ ਹੀ ਕੀਤਾ ਜਾਵੇਗਾ | ਕਿਸੇ ਵੀ ਨਿੱਜੀ ਕੰਪਨੀ ਨੂੰ ਸ਼ਹਿਰ ਦੀ ਸਫ਼ਾਈ ਦਾ ਕੰਮ ਨਹੀ ਸੌਂਪਣ ਦਿੱਤਾ ਜਾਵੇਗਾ | ਆਸ਼ੂ ਨਾਹਰ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਉਨ੍ਹਾਂ ਨਾਲ ਕਿਸੇ ਵੀ ਧੱਕਾ ਕੀਤਾ ਗਿਆ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਜਲਦ ਹੀ ਮੇਅਰ ਅਤੇ ਨਿਗਮ ਕਮਿਸ਼ਨਰ ਨੂੰ 72 ਘੰਟੇ ਦਾ ਨੋਟਿਸ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਕੀਤਾ ਜਾਵੇਗਾ, ਜਿਸ ਨਾਲ ਹੋਣ ਵਾਲੇ ਨੁਕਸਾਨ ਲਈ ਨਿਗਮ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਇਸ ਮੌਕੇ ਚੇਅਰਮੈਨ ਰਾਜ ਕੁਮਾਰ ਰਾਜੂ, ਸਕੱਤਰ ਰਾਜ ਕਲਿਆਨ, ਮੀਤ ਪ੍ਰਧਾਨ ਜੁਗਲ ਕਿਸ਼ੋਰ ਲਾਲੀ, ਰਿੰਕੂ ਖੋਸਲਾ, ਪਦਮ ਭੱਟੀ, ਦੀਪਕ ਸਭਰਵਾਲ, ਵਿੱਕੀ ਭੱਟੀ, ਚੰਦਰ ਮੱਟੂ, ਧਰਮਿੰਦਰ ਮੱਟੂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਸਿਟੀ ਸਰਕਲ ਅੰਮਿ੍ਤਸਰ ਦੀ ਮੀਟਿੰਗ <br/> ਅਗਲੀ ਖ਼ਬਰ ਅਕਾਲੀ ਦਲ (ਅ) ਵਲੋਂ ਮਾਨ ਤੇ ਸੰਧੂ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।