ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਸਿਟੀ ਸਰਕਲ ਅੰਮਿ੍ਤਸਰ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਰਕਲ ਪ੍ਰਧਾਨ ਇੰਜੀ: ਅਵਤਾਰ ਸਿੰਘ ਬਮਰਾਹ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਜੇਕਰ ਕੇਂਦਰ ਸਰਕਾਰ ਦੀ ਸ਼ਹਿ 'ਤੇ ਪੰਜਾਬ ਸਰਕਾਰ ਨੇ ਪਾਸ ਕਰਕੇ ਪੰਜਾਬ 'ਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦਾ ਵਿਚਾਰ ਨਾ ਛੱਡਿਆ ਤਾਂ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਇਸ ਦਾ ਡੱਟ ਕੇ ਵਿਰੋਧ ਕਰੇਗੀ | ਸੁਖਦੇਵ ਰਾਜ ਬਿੱਲਾ, ਨਿਰੰਕਾਰ ਸਿੰਘ ਅਤੇ ਓਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ 16 ਫੀਸਦੀ ਡੀ. ਏ. ਨਹੀਂ ਦੇ ਰਹੀ, 1-1-2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦਾ ਫੈਕਟਰ ਲਗਾ ਕੇ ਪੈਨਸ਼ਨ ਨਹੀਂ ਸੋਧ ਰਹੀ 200/- ਰੁਪਏ ਡਿਵੈਲਪਮੈਂਟ ਟੈਕਸ ਵੀ ਅਜੇ ਤੱਕ ਕੱਟਣਾ ਬੰਦ ਨਹੀਂ ਕੀਤਾ ਗਿਆ | ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਡੱਟ ਕੇ ਨਾਅਰੇਬਾਜੀ ਕੀਤੀ ਅਤੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ /ਪੈਨਸ਼ਨਰ 2027 ਵਿਚ ਹੋਣ ਵਾਲੀਆਂ ਚੋਣਾਂ ਚ ਸਰਕਾਰ ਦਾ ਡੱਟ ਕੇ ਵਿਰੋਧ ਕਰਨਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਰਪ੍ਰਸਤ ਐਕਸੀਅਨ ਪਰਮਜੀਤ ਸ਼ਰਮਾ, ਗੁਰਮੁਖ ਸਿੰਘ, ਓਮ ਪ੍ਰਕਾਸ਼, ਅਵਤਾਰ ਸਿੰਘ ਬਮਰਾਹ, ਹੀਰਾ ਲਾਲ, ਆਕਾਸ਼ ਦੀਪ, ਮੁਖਤਿਆਰ ਸਿੰਘ, ਲੱਖਾ ਸਿੰਘ, ਰਾਕੇਸ਼ ਕੁਮਾਰ, ਤਿਲਕ ਰਾਜ ਕੰਡਾ, ਮਨਮੋਹਣ, ਮੈਰਲ ਮਸੀਹ, ਇੰਦਰਜੀਤ, ਸਤੀਸ਼ ਕੁਮਾਰ, ਸੁਖਜਿੰਦਰ ਸਿੰਘ, ਦਰਸ਼ਨ ਕੁਮਾਰ, ਅਪਾਰ ਸਿੰਘ, ਰਘਬੀਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸ਼ਰਮਾ, ਚਮਨ ਲਾਲ, ਕਸ਼ਮੀਰ ਸਿੰਘ, ਸੁਧੀਰ ਕੁਮਾਰ ਰਤਨ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਵਰਿੰਦਰਜੀਤ ਸਿੰਘ, ਕਸ਼ਮੀਰ ਸਿੰਘ ਬਟਾਲਾ, ਆਦਿ ਹਾਜ਼ਰ ਸਨ |
ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਸਿਟੀ ਸਰਕਲ ਅੰਮਿ੍ਤਸਰ ਦੀ ਮੀਟਿੰਗ <br/>
ਅਜੀਤ ਡੈਸਕ
04-12-2025