16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੀਨੀ ਡੋਰ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ-ਡੀ.ਸੀ.

ਵਧੀਕ ਡਿਪਟੀ ਕਸ਼ਿਨਰ ਸ੍ਰੀਮਤੀ ਅਮਨਦੀਪ ਕੌਰ ਜ਼ਿਲ੍ਹਾ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਮੀਟਿੰਗ ਕਰਦੇ ਹੋਏ | ਤਸਵੀਰ : ਨਿਰਮਲ ਸਟੂਡੀਓ<br/> 04-12-2025

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਰੋਜ਼ਾਨਾ ਅਚਨਚੇਤ ਚੈਕਿੰਗ ਅਭਿਆਨ ਚਲਾਇਆ ਜਾਵੇ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਕੁਝ ਲੋਕ ਕੂੜੇ ਨੂੰ ਅੱਗ ਲਗਾ ਰਹੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੂੜੇ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਅਤੇ ਚਲਾਨ ਕੀਤੇ ਜਾਣ ਅਤੇ ਨਾਲ ਇਹ ਵੀ ਹਦਾਇਤ ਕੀਤੀ ਕਿ ਪਲਾਸਟਿਕ ਦੇ ਲਿਫਾਫੇ ਵੇਚਣ ਵਾਲਿਆਂ ਵਿਰੁੱਧ ਵੀ ਕਾਰਵਾਈ ਆਰੰਭੀ ਜਾਵੇ ਅਤੇ ਰੋਜ਼ਾਨਾ ਇਹ ਅਭਿਆਨ ਵੀ ਜਾਰੀ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸੁਰੱਖਿਅਤ ਨਹੀਂ ਹੈ ਤਾਂ ਅਸੀਂ ਵੀ ਸੁਰੱਖਿਅਤ ਨਹੀਂ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਕੇ ਜਾਵਾਂਗੇ | ਇਸ ਲਈ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਵਾਤਾਵਰਣ ਨੂੰ ਬਚਾਉਣ ਲਈ ਖੁਦ ਅੱਗੇ ਆਉਣ | ਇਸ ਮੀਟਿੰਗ ਵਿਚ ਐੱਸ. ਡੀ. ਓ. ਪ੍ਰਦੂਸ਼ਣ ਬੋਰਡ, ਸੁਖਮਨੀ ਸਿੰਘ, ਸ਼ਿਵਾਨੀ ਕੰਵਰ, ਸਿਹਤ ਅਫਸਰ ਨਗਰ ਨਿਗਮ ਡਾ: ਕਿਰਨ ਕੁਮਾਰ, ਡਾ. ਮੰਨਤ ਕੌਰ, ਡੀ: ਐੱਸ.ਪੀ. ਸਰਤਾਜ ਸਿੰਘ, ਮੈਡਮ ਨਵਦੀਪ ਕੌਰ, ਬਲਵਿੰਦਰ ਸਿੰਘ ਤੋਂ ਇਲਾਵਾ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਈ.ਓ. ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਿੱਪਰ ਨੇ ਦਰੜਿਆ, ਮੌਕੇ 'ਤੇ ਮੌਤ <br/> ਅਗਲੀ ਖ਼ਬਰ ਟਰੈਫਿਕ ਪੁਲਿਸ ਨੇ ਵੱਖ-ਵੱਖ ਚੌ ਕਾਂ 'ਚ ਟਰੈਫਿਕ ਜਾਮ ਦੇ ਸੁਧਾਰ ਲਈ ਕੀਤੇ ਪੁਖਤਾ ਪ੍ਰਬੰਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।