17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਸਿਨਹਾ <br/>

ਅਜੀਤ ਡੈਸਕ 06-12-2025
ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਸ੍ਰੀ ਸੁਜੇਸ਼ ਚੰਦਰ
ਸਿਨਹਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਸ੍ਰੀ ਸਿਨਹਾ ਨੇ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਬਹੁਤ ਸੁਣਦੇ ਆਏ ਸਨ ਪਰ ਕਦੇ ਦਰਸ਼ਨ ਕਰਨ ਦਾ ਸੁਭਾਗ ਨਹੀਂ ਮਿਲਿਆ ਸੀ ਪਰ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਇਥੇ ਦਰਸ਼ਨ ਕਰਨ ਆਉਣ ਤੋਂ ਬਾਅਦ ਇਸ ਪਵਿੱਤਰ ਅਸਥਾਨ ਪ੍ਰਤੀ ਮੇਰੀ ਉਤਸੁਕਤਾ ਹੋਰ ਵੱਧ ਗਈ ਅਤੇ ਅੱਜ ਆਪਣੀ ਪਤਨੀ ਦੇ ਨਾਲ ਆ ਕੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੋਇਆ ਹਾਂ | ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ ਅਤੇ ਜਲਦੀ ਹੀ ਆਪਣੇ ਬੱਚਿਆਂ ਦੇ ਨਾਲ ਦੁਬਾਰਾ ਦਰਸ਼ਨਾਂ ਲਈ ਆਵਾਂਗਾ | ਇਸ ਮੌਕੇ ਪ੍ਰਧਾਨ ਸੋਹੀ ਨੇ ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਵਾਰ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਤਖ਼ਤ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਦੌਰਾਨ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਸਿਨਹਾ ਨੂੰ ਸਿਰੋਪਾਓ ਭੇਟ ਕੀਤਾ ਗਿਆ, ਜਦਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਬੁਲਾਰੇ ਸੁਦੀਪ ਸਿੰਘ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਆਧਾਰਿਤ ਇਕ ਪੁਸਤਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਘਰ-ਘਰ 'ਚੋਂ ਕੂੜਾ ਚੁੱਕਣ ਲਈ 55 ਗੱਡੀਆਂ ਨੂੰ ਮੇਅਰ ਨੇ ਕੀਤਾ ਰਵਾਨਾ ਅਗਲੀ ਖ਼ਬਰ ਬਿਲਡਿੰਗ ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ 'ਤੇ ਕੀਤੀ ਗਈ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।