26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਗਿ੍ਫਤਾਰ

ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਗਗਨਦੀਪ ਸ਼ਰਮਾ)-ਐਂਟੀ ਗੈਂਗਸਟਰ ਓਪਰੇਸ਼ਨ ਸੈੱਲ, ਅੰਮਿ੍ਤਸਰ ਸਿਟੀ ਵਲੋਂ ਛੇਹਰਟਾ ਖੇਤਰ 'ਚੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਦੀ ਸਫਲਤਾ ਹਾਸਿਲ ਕੀਤੀ ਗਈ ਹੈ | ਏ. ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਖੰਡਾਵਾਲਾ ਚੌਂਕ ਤੋਂ ਕ੍ਰਿਸ਼ਨਾ ਗਾਰਡਨ ਕਾਲੋਨੀ ਵੱਲ ਗਸ਼ਤ ਕਰਦੇ ਸਮੇਂ ਪੈਦਲ ਆ ਰਿਹਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਪਰ ਪੁਲਿਸ ਪਾਰਟੀ ਨੇ ਉਸ ਦੇ ਇਰਾਦੇ ਨੂੰ ਨਾਕਾਮ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਆਪਣੀ ਪਹਿਚਾਣ ਜੋਬਨਪ੍ਰੀਤ ਸਿੰਘ ਵਾਸੀ ਪਿੰਡ ਘੰਣੁਪੁਰ ਕਾਲੇ ਹਾਲ ਵਾਸੀ ਕਿਰਾਏਦਾਰ ਗਲੀ ਨੰਬਰ 1 ਨੇੜੇ ਦਰਗਾਹ ਜੰਡਪੀਰ, ਛੇਹਰਟਾ ਵਜੋਂ ਕਰਵਾਈ, ਜਿਸ ਦੇ ਪਾਸੋਂ 207 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ ਛੇਹਰਟਾ ਪੁਲਿਸ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਨੇ ਲਾਭਪਾਤਰੀਆਂ ਨੂੰ 3.4 ਕਰੋੜ ਰੁਪਏ ਦੇ ਚੈੱਕ ਵੰਡੇ ਅਗਲੀ ਖ਼ਬਰ ਹੜ੍ਹ ਪੀੜਤਾਂ ਨੂੰ ਰਜਾਈਆਂ ਤੇ ਛੋਟੇ ਬੱਚਿਆਂ ਦੇ ਕੱਪੜੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।