26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਹੱਦੀ ਖੇਤਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਅਜੀਤ ਡੈਸਕ 21-12-2025

ਚੋਗਾਵਾਂ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਅੱਜ ਭਾਰਤ ਪਾਕਿਸਤਾਨ ਸਰਹੱਦੀ ਬੀ. ਓ. ਪੀ. ਧਾਰੀਵਾਲ ਨੇੜੇ ਬੀ. ਐੱਸ. ਐੱਫ. ਤੇ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਅਤੇ ਕੱਕੜ ਚੌਂਕੀ ਦੇ ਇੰਚਾਰਜ ਅਮੋਲਕ ਸਿੰਘ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਖੇਤਰ ਵਿਚ ਡਰੋਨ ਦੀ ਆਵਾਜ਼ ਸੁਣਾਈ ਦਿੱਤੀ | ਗੁਪਤ ਸੂਚਨਾ ਦੇ ਆਧਾਰ 'ਤੇ ਬੀ. ਐੱਸ. ਐੱਫ. ਅਤੇ ਪੁਲਿਸ ਚੌਂਕੀ ਕੱਕੜ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ | ਜਿਸ ਦੌਰਾਨ ਖੇਤਾਂ ਵਿਚੋਂ 1 ਕਿੱਲੋ 89 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਪੰਜ ਕਰੋੜ ਤੋਂ ਉੱਪਰ ਦੱਸੀ ਜਾ ਰਹੀ ਹੈ | ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕਦਮਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਅੰਮਿ੍ਤਸਰ 'ਚ ਠੰਢ ਨਾਲ ਇਕ ਹੋਰ ਮੌਤ ਅਗਲੀ ਖ਼ਬਰ ਪੁਲਿਸ ਵਲੋਂ 2 ਫਾਇਰਿੰਗ ਘਟਨਾਵਾਂ ਦੇ ਮਾਮਲੇ 'ਚ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।