17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਿਜਲੀ ਵਾਲੇ ਟਰਾਂਸਫਾਰਮਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ <br/>

ਅਜੀਤ ਡੈਸਕ 22-12-2025
ਰਾਮ ਤੀਰਥ, 21 ਦਸੰਬਰ (ਧਰਵਿੰਦਰ ਸਿੰਘ ਔਲਖ)-ਬੀਤੀ ਸ਼ਾਮ ਪਿੰਡ ਕੋਹਾਲੀ ਵਿਖੇ ਬਿਜਲੀ ਵਾਲੇ ਟਰਾਂਸਫਾਰਮ ਹੇਠਾਂ ਆਉਣ ਨਾਲ ਇਕ ਵਿਅਕਤੀ ਹਰਜੀਤ ਸਿੰਘ (42) ਪੁੱਤਰ ਸੁਰਿੰਦਰ ਸਿੰਘ ਫੌਜੀ, ਸਾਬਕਾ ਪ੍ਰਧਾਨ ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਦੀ ਦੁਖਦਾਈ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਖੇਤਾਂ ਵਿਚ ਲੱਗੇ ਟਰਾਂਸਫਾਰਮ ਨੂੰ ਠੀਕ ਕਰਨ ਵਾਸਤੇ ਆਪਣੇ ਇਕ ਹੋਰ ਸਾਥੀ ਨਾਲ ਗਿਆ ਸੀ, ਉਸਦਾ ਸਾਥੀ ਜਦੋਂ ਟਰਾਂਸਫਾਰਮ ਦੇ ਉਪਰ ਚੜ੍ਹਨ ਲੱਗਾ ਤਾਂ ਟਰਾਂਸਫਾਰਮਰ ਹੇਠਾਂ ਖੜ੍ਹੇ ਹਰਜੀਤ ਸਿੰਘ ਉੱਪਰ ਡਿੱਗ ਪਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਰਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਭੈਣ ਅਤੇ ਬੇਟੀ ਵਿਦੇਸ਼ ਵਿਚ ਹੈ, ਜਦੋਂਕਿ ਉਸਦਾ ਬੇਟਾ ਇੱਥੇ ਪੜ੍ਹਾਈ ਕਰ ਰਿਹਾ ਹੈ | ਮਿ੍ਤਕ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ, ਪਤਨੀ, ਧੀ ਅਤੇ ਪੁੱਤਰ ਛੱਡ ਗਿਆ ਹੈ |

ਪਿਛਲੀ ਖ਼ਬਰ ਨਵਾਂ ਬਾਈਪਾਸ ਬਣਾਉਣ ਦੀ ਈ. ਟੀ. ਓ. ਤੇ ਹਲਕਾ ਵਿਧਾਇਕ ਨਿੱਝਰ ਨੇ ਸਾਂਝੇ ਤੌਰ 'ਤੇ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਨੂੰ ਲੈ ਕੇ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ : ਅਨਿਲ ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।