17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੀ. ਟੀ. ਆਈ. ਨੇ ਤੋਸ਼ਾਖਾਨਾ-2 ਦੇ ਫ਼ੈਸਲੇ ਦੀ ਕੀਤੀ ਨਿੰਦਾ <br/>

ਚੇਅਰਮੈਨ ਬਰਿਸਟਰ ਗੋਹਰ ਖਾਨ | <br/> 22-12-2025
ਅੰਮਿ੍ਤਸਰ, 21 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੀਨੀਅਰ ਆਗੂਆਂ ਨੇ ਤੋਸ਼ਾਖਾਨਾ-2 ਮਾਮਲੇ 'ਚ ਅਦਾਲਤ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਦੱਸਿਆ | ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੀ. ਟੀ. ਆਈ. ਚੇਅਰਮੈਨ ਬਰਿਸਟਰ ਗੋਹਰ ਖਾਨ ਨੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਨੂੰ ਹੁਣ ਕੁੱਲ ਮਿਲਾ ਕੇ 50 ਸਾਲ ਦੀ ਸਜ਼ਾ ਸੁਣਾਈ ਗਈ ਹੈ | ਉਨ੍ਹਾਂ ਅਦਾਲਤ ਦੇ ਫੈਸਲੇ ਨੂੰ ਨਿਆਂ ਦਾ 'ਗੰਭੀਰ ਗਰਭਪਾਤ' ਦੱਸਿਆ | ਗੌਹਰ ਨੇ ਕਿਹਾ ਕਿ ਪੂਰਾ ਦੇਸ਼ ਇਸ ਫੈਸਲੇ ਤੋਂ ਦੁਖੀ ਹੈ, ਉਨ੍ਹਾਂ ਐਲਾਨ ਕੀਤਾ ਕਿ ਅੱਜ ਅਦਾਲਤ ਵਿਚ ਨਿਆਂ ਦਾ ਕਤਲ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਪਾਕਿ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਵਿਅਕਤੀ ਨੂੰ ਇੱਕੋ ਅਪਰਾਧ ਲਈ 4 ਵਾਰ ਸਜ਼ਾ ਦਿੱਤੀ ਗਈ ਹੈ, ਇਹ ਸੰਵਿਧਾਨ ਅਤੇ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ 3 ਅੰਤਰਰਾਸ਼ਟਰੀ ਤੇ ਕਰੀਬ 10 ਘਰੇਲੂ ਉਡਾਣਾਂ ਰੱਦ ਯਾਤਰੀ ਹੋਏ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।