17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵਜ਼ੀਫੇ ਤੇ ਮੈਡਲ ਪ੍ਰਾਪਤ ਕੀਤੇ <br/>

ਅਜੀਤ ਡੈਸਕ 22-12-2025
ਅੰਮਿ੍ਤਸਰ, 21 ਦਸੰਬਰ (ਹਰਮਿੰਦਰ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਰਮ ਾ ਕਰਵਾਈ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਗੁਰਮਤਿ ਗਿਆਨ' 'ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21 ਵਿਦਿਆਰਥਣਾਂ ਨੇ ਵਜ਼ੀਫੇ ਅਤੇ 19 ਵਿਦਿਆਰਥਣਾਂ ਨੇ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ |
ਇਸ ਸੰਬੰਧੀ ਸਕੂਲ ਪਿ੍ੰ: ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਦਾ ਗੁਰਮਤਿ ਗਿਆਨ ਦਾ ਪੇਪਰ ਲਿਆ ਗਿਆ, ਜਿਸ 'ਚ 21 ਬੱਚਿਆਂ ਨੇ ਵਜੀਫੇ ਤੇ 19 ਬੱਚਿਆਂ ਨੇ ਮੈਡਲ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਅਤੇ ਪ੍ਰਚਾਰਕ ਜਸਪਾਲ ਸਿੰਘ ਦਬੁਰਜੀ ਅਤੇ ਰਣਜੀਤ ਸਿੰਘ ਪਨੂੰ ਨੇ ਪਹਿਲੇ ਦਰਜੇ ਦੀਆਂ 5 ਵਿਦਿਆਰਥਣਾਂ ਨੂੰ 1100 ਅਤੇ ਦੂਜੇ ਦਰਜੇ ਦੇ 16 ਬੱਚਿਆਂ ਨੂੰ 2100 ਰੁਪਏ ਨਕਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਧਾਰਮਿਕ ਅਧਿਆਪਕ ਗੁਰਮੀਤ ਕੌਰ ਤੇ ਸਰਨਦੀਪ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਵਲੋਂ ਭਾਜਪਾ ਸਰਕਾਰ ਖਿਲਾਫ ਮਨਰੇਗਾ ਨੂੰ ਲੈ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਡੀ. ਓ. ਏ., ਸੀ. ਐੱਨ. ਆਈ. ਵਲੋਂ ਕਿ੍ਸਮਸ ਨੂੰ ਸਮਰਪਿਤ 'ਕੈਰਲ ਮਾਰਚ' ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।