13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਗੁਰਮਤਿ ਚੇਤਨਾ ਮਾਰਚ ਕੱਢਿਆ

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਗੁਰਮਤਿ ਚੇਤਨਾ ਮਾਰਚ ਦੌਰਾਨ ਪਿ੍ੰ: ਡਾ. ਕੁਲਵਿੰਦਰ ਸਿੰਘ, ਪ੍ਰੋ: ਹਰਪ੍ਰੀਤ ਸਿੰਘ ਦੇ ਵਿਦਿਆਰਥੀ | ਤਸਵੀਰ : ਨਿਰਮਲ ਸਟੂਡੀਓ <br/> 24-12-2025
ਅੰਮਿ੍ਤਸਰ, 23 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇੰਜੀ: ਸੁਖਮਿੰਦਰ ਸਿੰਘ, ਸਕੱਤਰ ਵਿਦਿਆ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਗਿਆ | ਪਿ੍ੰ: ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਜਪੁ ਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਸ਼ਰਧਾ ਭਾਵਨਾ ਨਾਲ ਕੀਤਾ ਗਿਆ | ਇਸ ਮੌਕੇ ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮੋਲਕ ਅਧਿਆਇ ਹੈ ਜੋ ਨੌਜਵਾਨ ਪੀੜ੍ਹੀ ਨੂੰ ਸੱਚ, ਧਰਮ ਅਤੇ ਇਨਸਾਫ ਦੇ ਰਾਹ 'ਤੇ ਤੁਰਨ ਦੀ ਪ੍ਰੇਰਣਾ ਦਿੰਦੀ ਹੈ | ਧਾਰਮਿਕ ਸਮਾਗਮ ਉਪਰੰਤ ਕਾਲਜ ਤੋਂ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਭਾਗ ਲਿਆ |
ਪਿਛਲੀ ਖ਼ਬਰ ਢਪਈ 'ਚ ਨਸ਼ਿਆਂ ਦੇ ਮਾਮਲੇ 'ਚ ਝਗੜਾ ਹੋਣ ਦੇੇ ਮਾਮਲੇ 'ਚ ਪੁਲਿਸ ਨੇ ਦਿੱਤੀ ਸਫਾਈ ਅਗਲੀ ਖ਼ਬਰ ਮੁੱਖ ਮੰਤਰੀ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ-ਡਾ. ਨਿੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।