13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਬੀ.ਐਲ. ਬੈਂਕ ਵਲੋਂ 20 ਐਲ.ਈ.ਡੀ. ਟੀ.ਵੀ. ਭੇਟ <br/>

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਜੱਸ)-ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਦੇ ਅਧਿਕਾਰੀਆਂ ਵਲੋਂ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ 20 ਐੱਲ.ਈ.ਡੀ. ਟੀ.ਵੀ. ਭੇਟ ਕੀਤੇ ਗਏ | ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਵਿਖੇ ਸ਼ਰਧਾ ਨਾਲ ਭੇਟਾਵਾਂ ਅਰਪਣ ਕਰਦੀਆਂ ਹਨ | ਇਸੇ ਤਰ੍ਹਾਂ ਵੱਖ-ਵੱਖ ਬੈਂਕਾਂ ਵਲੋਂ ਵੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ |
ਇਸੇ ਤਹਿਤ ਹੀ ਅੱਜ ਆਰਬੀਐਲ ਬੈਂਕ ਦੇ ਪ੍ਰਬੰਧਕਾਂ ਵਲੋਂ 20 ਐਲ.ਈ.ਡੀ. ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਗਈ ਹੈ | ਬੈਂਕ ਅਧਿਕਾਰੀਆਂ ਨੇ ਕਿਹਾ ਕਿ ਬੈਂਕ ਵਲੋਂ ਜਲਦ ਹੀ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਇਕ ਐਂਬੂਲੈਂਸ ਵੀ ਭੇਟ ਕੀਤੀ ਜਾਵੇਗੀ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ ਤੇ ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਆਰਬੀਐਲ ਬੈਂਕ ਦੇ ਅਧਿਕਾਰੀ ਨਰਿੰਦਰ ਅਗਰਵਾਲ, ਸਲਿੰਦਰ ਮਿਸ਼ਰਾ, ਜਗਜੀਤ ਪਾਲ, ਸਰਵਨ ਸ਼ਰਮਾ ਤੇ ਹਰਸ਼ ਅਗਵਾਲ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਮੁਹੱਲਾ ਕਲੀਨਿਕ ਦੀ ਉਸਾਰੀ ਦਾ ਉਦਘਾਟਨ <br/> ਅਗਲੀ ਖ਼ਬਰ ਢਪਈ 'ਚ ਨਸ਼ਿਆਂ ਦੇ ਮਾਮਲੇ 'ਚ ਝਗੜਾ ਹੋਣ ਦੇੇ ਮਾਮਲੇ 'ਚ ਪੁਲਿਸ ਨੇ ਦਿੱਤੀ ਸਫਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।