13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਰਮਜੀਤ ਸਿੰਘ ਰਿੰਟੂ ਵਲੋਂ ਮੁਹੱਲਾ ਕਲੀਨਿਕ ਦੀ ਉਸਾਰੀ ਦਾ ਉਦਘਾਟਨ <br/>

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ, (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਗ੍ਰਾਮ ਪੰਚਾਇਤ ਬਾਬਾ ਦੀਪ ਸਿੰਘ ਜੀ 'ਚ ਸਥਿਤ ਸਮਾਈਲ ਐਨਕਲੇਵ 'ਚ ਇਕ ਮੁਹੱਲਾ ਕਲੀਨਿਕ ਦੀ ਉਸਾਰੀ ਦਾ ਉਦਘਾਟਨ ਕੀਤਾ | ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਜ਼ਿਲ੍ਹੇ 'ਚ ਇਸ ਸਮੇਂ ਕੁੱਲ 77 ਤੋਂ ਵੱਧ ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੇਵਾਵਾਂ ਤੱਕ ਲਗਾਤਾਰ ਪਹੁੰਚ ਪ੍ਰਦਾਨ ਕਰ ਰਹੀ ਹੈ | ਰਿੰਟੂ ਨੇ ਕਿਹਾ ਕਿ ਇਹ ਮੁਹੱਲਾ ਕਲੀਨਿਕ ਬਹੁਤ ਜਲਦੀ ਪੂਰਾ ਹੋ ਜਾਵੇਗਾ ਅਤੇ ਵਸਨੀਕਾਂ ਨੂੰ ਸਮਰਪਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਮੁਹੱਲਾ ਕਲੀਨਿਕਾਂ ਵਿਖੇ 40 ਤਰ੍ਹਾਂ ਦੇ ਟੈਸਟਾਂ ਅਤੇ ਦਵਾਈਆਂ ਦਾ ਮੁਫ਼ਤ ਲਾਭ ਲੈ ਰਹੇ ਹਨ ਅਤੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਵਲੋਂ ਸਥਾਪਿਤ ਮੁਹੱਲਾ ਕਲੀਨਿਕਾਂ ਵਿਖੇ ਲੱਖਾਂ ਲੋਕ ਮੁਫ਼ਤ ਇਲਾਜ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਰੰਗਮੰਚ ਸੰਵਾਦ' ਅੱਜ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਬੀ.ਐਲ. ਬੈਂਕ ਵਲੋਂ 20 ਐਲ.ਈ.ਡੀ. ਟੀ.ਵੀ. ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।