13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡੀ. ਏ. ਵੀ. ਸਕੂਲ 'ਚ ਸਵਾਮੀ ਸ਼ਰਧਾਨੰਦ ਦੇ ਬਲਿਦਾਨ ਦਿਵਸ 'ਤੇ ਹਵਨ ਯੱਗ <br/>

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਵਿਖੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਪ੍ਰਤੀਕ ਸਵਾਮੀ ਸ਼ਰਧਾਨੰਦ ਦੇ ਬਲਿਦਾਨ ਦਿਵਸ 'ਤੇ ਹਵਨ ਯੱਗ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਵਿਕਾਸ ਪਰਾਸ਼ਰ ਨੇ ਸਵਾਮੀ ਸ਼ਰਧਾਨੰਦ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਨ੍ਹਾਂ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਮਾਜ ਨੂੰ ਛੂਤ-ਛਾਤ, ਜਾਤੀਵਾਦ ਤੇ ਭੇਦਭਾਵ ਤੋਂ ਮੁਕਤ ਕਰਵਾਉਣ ਲਈ ਸਵਾਮੀ ਜੀ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਪ-ਪਿ੍ੰਸੀਪਲ ਰਾਜੇਸ਼ ਸ਼ਰਮਾ ਨੇ ਸਵਾਮੀ ਸ਼ਰਧਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਰੰਗਮੰਚ ਸੰਵਾਦ' ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।