13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡੀ. ਏ. ਵੀ. ਪਬਲਿਕ ਸਕੂਲ ਨੇ ਸਵਾਮੀ ਸ਼ਰਧਾਨੰਦ ਸਰਸਵਤੀ ਦਾ ਬਲਿਦਾਨ ਦਿਵਸ ਮਨਾਇਆ <br/>

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਸਵਾਮੀ ਸ਼ਰਧਾਨੰਦ ਸਰਸਵਤੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ 'ਤੇ ਸ਼ਰਧਾਂਜਲੀ ਸਭਾ ਕਰਵਾਈ ਗਈ | ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨਵਾਨ ਜੀਵਨ ਦੇ ਅੰਸ਼ ਪੜ੍ਹੇ | ਉਨ੍ਹਾਂ ਦੁਆਰਾ ਸਵਾਮੀ ਜੀ ਦੇ ਜੀਵਨ ਨੂੰ ਬਿਆਨ ਕਰਨ ਵਾਲੀਆਂ ਕਵਿਤਾਵਾਂ ਦਾ ਪਾਠ ਕੀਤਾ ਗਿਆ | ਵਿਦਿਆਰਥੀਆਂ ਨੇ ਸ਼ਰਧਾ ਨਾਲ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਇਸ ਦਿਵਸ ਨੂੰ ਮਨਾਉਣ ਲਈ ਹਵਨ ਯੱਗ ਵੀ ਕੀਤਾ ਗਿਆ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਵਿਸ਼ੇਸ਼ ਦਿਨ 'ਤੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਭੇਜਿਆ ਤੇ ਆਰੀਆ ਸਮਾਜ ਦੇ ਦੱਸ ਸਿਧਾਂਤਾਂ ਨੂੰ ਯਾਦ ਰੱਖਣ ਦੀ ਸਲਾਹ ਦਿੱਤੀ ਤਾਂ ਜੋ ਉਹ ਆਪਣਾ ਜੀਵਨ ਸਹੀ ਢੰਗ ਨਾਲ ਜੀ ਸਕਣ ਤੇ ਉਨ੍ਹਾਂ ਨੇ ਮਹਾਨ ਸੰਤ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ |
ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਆਪਣਾ ਆਸ਼ੀਰਵਾਦ ਦਿੱਤਾ ਤੇ ਉਸ ਮਹਾਨ ਵਿਦਵਾਨ, ਸਮਾਜ ਸੁਧਾਰਕ ਤੇ ਦਾਰਸ਼ਨਿਕ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ | ਉੁਨ੍ਹਾਂ ਨੇ ਮਨੁੱਖਤਾ ਦੀ ਸੇਵਾ ਲਈ, ਇਮਾਨਦਾਰੀ, ਸੱਚਾਈ, ਕੁਰਬਾਨੀ ਅਤੇ ਵਿਗਿਆਨਕ ਤਰਕ ਦੇ ਮੁੱਲਾਂ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਮਾਮਲਾ ਗੁਰਦੁਆਰਾ ਸਾਹਿਬ ਨੂੰ ਦਾਨ ਕੀਤੀ ਜਗ੍ਹਾ ਨੂੰ ਵੇਚਣ ਦਾ ਪਿੰਡ ਬਾਲਾ ਚੱਕ ਵਾਸੀਆਂ ਨੇ ਕਮੇਟੀ ਪ੍ਰਧਾਨ ਖਿਲਾਫ਼... ਅਗਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।