12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਜੀਠਾ ਪੁਲਿਸ ਵਲੋਂ 798 ਗ੍ਰਾਮ ਆਈਸ ਡਰੱਗ ਸਮੇਤ ਦੋ ਨੌਜਵਾਨ ਕਾਬੂ

ਮਜੀਠਾ ਵਿਖੇ ਪੁਲਿਸ ਪਾਰਟੀ ਨਾਲ ਦੋਵੇਂ ਮੁਲਜ਼ਮ ਤੇ ਬਰਾਮਦ ਕੀਤੀ ਆਈਸ ਡਰੱਗ | ਤਸਵੀਰਾਂ : ਜਗਤਾਰ ਸਿੰਘ ਸਹਿਮੀ<br/> 24-12-2025

ਮਜੀਠਾ, 23 ਦਸੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਦੇ ਤਹਿਤ ਮਜੀਠਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 798 ਗ੍ਰਾਮ ਆਇਸ ਡਰੱਗ (ਮੈਥਾਮਫੇਟਾਮਾਈਨ) ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਨਸ਼ਾ ਬਹੁਤ ਮਹਿੰਗਾ ਅਤੇ ਘਾਤਕ ਮੰਨਿਆ ਜਾਂਦਾ ਹੈ | ਇਸ ਸੰਬੰਧੀ ਮਜੀਠਾ ਥਾਣੇ ਵਿਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਮਜੀਠਾ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐਸ.ਐਸ.ਪੀ. ਅੰਮਿ੍ਤਸਰ ਦਿਹਾਤੀ ਸੁਹੇਲ ਮੀਰ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਰਸ਼ਪਾਲ ਸਿੰਘ ਨੇ ਆਪਣੀ ਟੀਮ ਨਾਲ ਪਿੰਡ ਨਾਗਕਲਾਂ ਦੇ ਇਲਾਕੇ ਵਿਚ ਗਸ਼ਤ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 798 ਗ੍ਰਾਮ ਆਇਸ ਡਰੱਗ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਰ ਪੁੱਤਰ ਜਗੀਰ ਸਿੰਘ ਅਤੇ ਸੁਖਰਾਜ ਸਿੰਘ ਉਰਫ਼ ਸੁੱਖ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ | ਦੋਵੇਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਦੇ ਰਹਿਣ ਵਾਲੇ ਹਨ | ਡੀ.ਐਸ.ਪੀ. ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖਿਲਾਫ਼ ਮਜੀਠਾ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਸੰਪਰਕ ਸਰਹੱਦ ਪਾਰ ਤੱਕ ਹੋ ਸਕਦੇ ਹਨ ਅਤੇ ਇਹ ਨਸ਼ੀਲਾ ਪਦਾਰਥ ਨਾਗਕਲਾਂ ਇਲਾਕੇ ਵਿਚ ਸਪਲਾਈ ਕਰਨ ਦੀ ਤਿਆਰੀ ਵਿਚ ਸਨ |

ਪਿਛਲੀ ਖ਼ਬਰ ਅਸਟੇਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸੜਕ ਦੀ ਜਗ੍ਹਾ 'ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖਿਲਾਫ਼ ਕਾਰਵਾਈ ਅਗਲੀ ਖ਼ਬਰ ਉੱਤਰੀ ਰੇਲਵੇ ਵਲੋਂ ਸ਼ਹੀਦੀ ਜੋੜ ਮੇਲ ਕਾਰਨ ਦੇ ਮੱਦੇਨਜ਼ਰ ਖਾਸ ਉਪਰਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।