12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਸਟੇਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸੜਕ ਦੀ ਜਗ੍ਹਾ 'ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖਿਲਾਫ਼ ਕਾਰਵਾਈ

ਪੁਤਲੀਘਰ ਇਲਾਕੇ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਦੌਰਾਨ ਏ.ਸੀ.ਪੀ. ਅਮਨਦੀਪ ਕੌਰ, ਇੰਸਪੈਕਟਰ ਪ੍ਰੀਤੀ, ਅਮਨ ਕੁਮਾਰ ਅਤੇ ਹੋਰ | ਤਸਵੀਰ: ਹਰਜੀਤ ਸਿੰਘ <br/> 24-12-2025

ਅੰਮਿ੍ਤਸਰ, 23 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਟਰੈਫਿਕ ਪੁਲਿਸ ਦੇ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆ 'ਚੋਂ ਨਾਜਾਇਜ਼ ਕਬਜ਼ੇ ਛੁਡਵਾਏ | ਏ.ਸੀ.ਪੀ. ਅਮਨਦੀਪ ਕੌਰ ਅਤੇ ਅਸਟੇਟ ਵਿਭਾਗ ਵਲੋਂ ਇੰਸਪੈਕਟਰ ਪ੍ਰੀਤ ਅਤੇ ਅਮਨ ਕੁਮਾਰ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਅਤੇ ਅਸਟੇਟ ਵਿਭਾਗ ਦੀ ਸਾਂਝੀ ਟੀਮ ਵਲੋਂ ਕਾਰਵਾਈ ਕਰਦੇ ਹੋਏ ਸਥਾਨਕ ਮਜੀਠਾ ਰੋਡ, ਬੱਸ ਅੱਡਾ, ਪੁਤਲੀਘਰ ਇਲਾਕੇ ਵਿਚੋਂ ਨਾਜਾਇਜ਼ ਕਬਜ਼ੇ ਛੁਡਵਾਏ | ਇਸ ਕਾਰਵਾਈ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜਬਤ ਕੀਤਾ ਅਤੇ ਇਸ ਦੌਰਾਨ ਟਰੈਫਿਕ ਪੁਲਿਸ ਨੇ ਗਲਤ ਢੰਗ ਨਾਲ ਖੜ੍ਹੀਆਂ ਕੀਤੀਆਂ ਗਈਆਂ ਕਾਰਾਂ ਅਤੇ ਹੋਰ ਵਾਹਨਾਂ ਦੇ ਚਲਾਨ ਵੀ ਕੱਟੇ | ਮਜੀਠਾ ਰੋਡ ਵਿਖੇ ਫੋਰ ਐੱਸ ਚੌਕ ਤੋਂ ਲੈ ਕੇ ਬਾਈਪਾਸ ਤੱਕ ਸੜਕ ਦੇ ਦੋਵੇਂ ਪਾਸਿਆਂ ਤੋਂ ਨਾਜਾਇਜ਼ ਕਬਜ਼ੇ ਹਟਵਾਏ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਏ.ਸੀ.ਪੀ. ਅਮਨਦੀਪ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਿਰੰਤਰ ਜਾਰੀ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਅਵਾਜਾਈ ਜਾਮ ਤੋਂ ਮੁਕਤ ਕਰਨ ਲਈ ਸੜਕਾਂ 'ਤੇ ਹੋਣ ਵਾਲੇ ਨਾਜਾਇਜ਼ ਕਬਜ਼ੇ ਹਟਾਉਣੇ ਅਤੀ ਜ਼ਰੂਰੀ ਹਨ | ਇਸ ਸੰਬੰਧ ਵਿਚ ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਟਰੈਫਿਕ ਪੁਲਿਸ ਅਤੇ ਅਸਟੇਟ ਵਿਭਾਗ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਿਵਲ ਹਸਪਤਾਲ ਅਜਨਾਲਾ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਖਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਜੀਠਾ ਪੁਲਿਸ ਵਲੋਂ 798 ਗ੍ਰਾਮ ਆਈਸ ਡਰੱਗ ਸਮੇਤ ਦੋ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।