12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿਵਲ ਹਸਪਤਾਲ ਅਜਨਾਲਾ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਖਿਲਾਫ਼ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ 'ਚ ਸੇਵਾਵਾਂ ਨਿਭਾਅ ਰਹੇ ਦਰਜਾ ਚਾਰ ਕਰਮਚਾਰੀ ਸੁਖਰਾਜ ਸਿੰਘ, ਸਾਹਿਬਜੀਤ ਸਿੰਘ, ਬਲਦੇਵ ਸਿੰਘ ਤੇ ਹੋਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋ <br/> 24-12-2025
ਅਜਨਾਲਾ, 23 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਉਨ੍ਹਾਂ ਹਸਪਤਾਲ ਦੇ ਮੁੱਖ ਦਰਵਾਜ਼ੇ ਮੂਹਰੇ ਬੈਠ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸਿਵਲ ਹਸਪਤਾਲ ਅਜਨਾਲਾ ਵਿਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਸਾਹਿਬਜੀਤ ਸਿੰਘ, ਸੁਖਰਾਜ ਸਿੰਘ, ਬਲਦੇਵ ਸਿੰਘ ਅਤੇ ਰਵਿੰਦਰ ਕੌਰ ਨੇ ਦੱਸਿਆ ਅਸੀਂ ਪਿਛਲੇ ਕਈ ਸਾਲਾਂ ਤੋਂ ਸਿਵਲ ਹਸਪਤਾਲ ਅਜਨਾਲਾ ਵਿਖੇ ਬਤੌਰ ਦਰਜਾ ਚਾਰ ਕਰਮਚਾਰੀ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਾਂ | ਉਨ੍ਹਾਂ ਅੱਗੇ ਦੱਸਿਆ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਸਰਕਾਰ ਵਲੋਂ ਤਕਰੀਬਨ 12 ਹਜ਼ਾਰ ਤਨਖਾਹ ਦਿੱਤੀ ਜਾਂਦੀ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣ ਵਿਚ ਬਹੁਤ ਮੁਸ਼ਕਿਲ ਹੁੰਦੀ ਹੈ, ਪਰ ਹੁਣ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸਿਵਲ ਹਸਪਤਾਲ ਅਜਨਾਲਾ ਦੇ ਸਮੂਹ ਦਰਜਾ ਚਾਰ ਕਰਮਚਾਰੀਆਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਰਕੇ ਸਾਡੇ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਔਖਾ ਹੋ ਗਿਆ ਹੈ ਤੇ ਲੋਕਾਂ ਕੋਲੋਂ ਉਧਾਰ ਪੈਸੇ ਲੈ ਕੇ ਅਸੀਂ ਆਪਣਾ ਡੰਗ ਟਪਾ ਰਹੇ ਹਾਂ | ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨਾਲ ਤਨਖਾਹਾਂ ਨਾ ਮਿਲਣ ਬਾਰੇ ਗੱਲਬਾਤ ਕਰਦੇ ਹਾਂ, ਤਾਂ ਸੀਨੀਅਰ ਮੈਡੀਕਲ ਅਫਸਰ ਕਹਿੰਦੇ ਹਨ ਕਿ ਸਰਕਾਰ ਵਲੋਂ ਪੈਸੇ ਨਹੀਂ ਆ ਰਹੇ, ਜਿਸ ਕਰਕੇ ਤੁਹਾਡੀਆਂ ਤਨਖਾਹਾਂ ਨਹੀਂ ਦਿੱਤੀਆਂ ਜਾਂ ਰਹੀਆਂ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਾਡੀਆਂ ਹੁਣ ਤੱਕ ਦੀਆਂ ਪੈਂਡਿੰਗ ਚੱਲ ਰਹੀਆਂ ਤਨਖਾਹਾਂ ਰਿਲੀਜ਼ ਕੀਤੀਆਂ ਜਾਣ | ਇਸ ਮੌਕੇ ਗੱਲਬਾਤ ਕਰਦਿਆਂ ਐਡੀਸ਼ਨਲ ਸੀਨੀਅਰ ਮੈਡੀਕਲ ਅਫਸਰ ਡਾ: ਸਮੀਪਪਾਲ ਸਿੰਘ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਦੀਆਂ ਜੋ ਵੀ ਮੰਗਾਂ ਹਨ ਉਨ੍ਹਾਂ ਮੰਗਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਗੁਰਜੰਟ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ, ਸਿਤਾਰਾ, ਦਲਬੀਰ ਕੌਰ, ਰਾਜ ਕੌਰ ਅਤੇ ਨਿਰਮਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਾਕਿ ਦੀ ਸਰਕਾਰੀ ਏਅਰਲਾਈਨਜ਼ ਹੋਈ ਨਿਲਾਮ <br/> ਅਗਲੀ ਖ਼ਬਰ ਅਸਟੇਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸੜਕ ਦੀ ਜਗ੍ਹਾ 'ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖਿਲਾਫ਼ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।