05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅਜੀਤ ਡੈਸਕ 28-12-2025
ਅੰਮਿ੍ਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਚੱਲ ਰਹੇ ਵਿੱਦਿਅਕ ਅਦਾਰਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਦੇ ਨਾਲ ਹੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀਆਂ ਸ਼ਹਾਦਤਾਂ ਨੂੰ ਵੀ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸ਼ਹਾਦਤਾਂ ਨੂੰ ਵੀ ਯਾਦ ਕੀਤਾ ਗਿਆ | ਇਸ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ.-ਕੁਲਪਤੀ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਆਪਣਾ ਸਰਬੰਸ ਵਾਰ ਕੇ ਦਿੱਤੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ |
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਦੇ ਨਾਲ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਸੰਬੰਧੀ ਵੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਸ: ਛੀਨਾ ਨੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ, ਪ੍ਰੀ੍ਰਖਿਆਵਾਂ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿੰ੍ਰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ੰ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿੰ੍ਰਸੀਪਲ ਏ. ਐੱਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪਿ੍ੰਸੀਪਲ ਪਰਮਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ੰਸੀਪਲ ਗੁਰਿੰਦਰਜੀਤ ਕੌਰ ਕੰਬੋਜ ਤੋਂ ਇਲਾਵਾ ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਫੈਡਰੇਸ਼ਨ (ਮਹਿਤਾ) ਵਲੋਂ ਸ਼ਹਾਦਤਾਂ ਨੂੰ ਸਮਰਪਤਿ ਗੁ: ਸ਼ਹੀਦਗੰਜ ਸਾਹਿਬ ਨੇੜੇ ਦੁੱਧ ਦਾ ਲੰਗਰ ਵਰਤਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।