05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫੈਡਰੇਸ਼ਨ (ਮਹਿਤਾ) ਵਲੋਂ ਸ਼ਹਾਦਤਾਂ ਨੂੰ ਸਮਰਪਤਿ ਗੁ: ਸ਼ਹੀਦਗੰਜ ਸਾਹਿਬ ਨੇੜੇ ਦੁੱਧ ਦਾ ਲੰਗਰ ਵਰਤਾਇਆ

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਨੇੜੇ ਲਗਾਏ ਦੁੱਧ ਦੇ ਲੰਗਰ ਦੌਰਾਨ ਸੇਵਾ ਕਰਦੇ ਹੋਏ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਜਗਜੀਤ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਰਾਜੋਕੇ, ਸਤਿੰਦਰ ਪਾਲ ਸਿੰਘ ਜੌਨੀ ਤੇ ਹੋਰ | ਤਸਵੀਰ ਨਿਰਮਲ ਸਟੁਡੀਓੁ <br/> 28-12-2025
ਅੰਮਿ੍ਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਨੇੜੇ ਸਰਕੂਲਰ ਰੋਡ 'ਤੇ ਮਹਾਨ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਲਈ ਸਾਰਾ ਦਿਨ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਦੁੱਧ ਦਾ ਲੰਗਰ ਛਕਿਆ ਅਤੇ ਮਾਤਾ ਗੁਜਰਜੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਤਾਦੀ ਕੁਰਬਾਨੀ ਨੂੰ ਯਾਦ ਕੀਤਾ | ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿੱਚ ਫੈਡਰੇਸ਼ਨ ਆਗੂਆਂ ਦੇ ਵਰਕਰਾਂ ਨੇ ਦੁੱਧ ਵਰਤਾਉਣ ਦੀ ਸ਼ਰਧਾ ਸਹਿਤ ਸੇਵਾ ਨਿਭਾਈ | ਪ੍ਰਧਾਨ ਭਾਈ ਢੋਟ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਉਹ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਸਰਹਿੰਦ ਦੇ ਸੂਬੇਦਾਰ ਵਲੋਂ ਗਿ੍ਫ਼ਤਾਰ ਕੀਤੇ ਗਏ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰਜੀ ਜੀ ਨੂੰ ਕੈਦ ਦੇ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਗਰਮ ਦੁੱਧ ਪਿਆ ਕੇ ਮਹਾਨ ਸੇਵਾ ਨਿਭਾਈ ਸੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੜ੍ਹਦੀ ਕਲਾ 'ਚ ਰੱਖਣ ਅਤੇ ਸਿੱਖ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਸਾਹਿਬਜ਼ਾਦਿਆਂ ਸਮੇਤ ਹੋਰ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੰੂ ਕਰਾਉਣਾ ਜ਼ਰੂਰੀ ਹੈ | ਇਸ ਮੌਕੇ ਪ੍ਰਧਾਨ ਢੋਟ ਅਤੇ ਸਕੱਤਰ ਜਨਰਲ ਸੇਖੋਂ ਤੋਂ ਇਲਾਵਾ ਜਗਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਰਾਜੋਕੇ, ਸਤਿੰਦਰ ਪਾਲ ਸਿੰਘ ਜੌਨੀ, ਕੁਲਵਿੰਦਰ ਸਿੰਘ ਢੋਟ, ਗੁਰਦੀਪ ਸਿੰਘ ਸੁਰਸਿੰਘ , ਸੁਰਿੰਦਰ ਸਿੰਘ ਰਾਗੀ, ਯੁਵਰਾਜ ਸਿੰਘ ਚੌਹਾਨ, ਜਗਪ੍ਰੀਤ ਸਿੰਘ ਮਨੀ, ਮਨਜੀਤ ਸਿੰਘ ਜੌੜਾ ਫਾਟਕ, ਸਤਨਾਮ ਸਿੰਘ ਭਾਟੀਆ, ਦਲਜੀਤ ਸਿੰਘ ਜੌੜਾ, ਹਰਜੀਤ ਸਿੰਘ ਜੌੜਾ, ਸਹਿਜਬੀਰ ਸਿੰਘ ਢੋਟ, ਵਿਕਰਮਜੀਤ ਸਿੰਘ, ਤੇਜਿੰਦਰ ਸਿੰਘ ਪਿ੍ੰਸ, ਭੁਪਿੰਦਰ ਸਿੰਘ ਮਾਹਲ, ਕੁਲਬੀਰ
ਪਿਛਲੀ ਖ਼ਬਰ ਸਠਿਆਲਾ ਵਿਖੇ 'ਸ਼ਹਾਦਤ ਦਿਵਸ' ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।