05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਅਟਾਰੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਸੁਲਤਾਨਵਿੰਡ, 27 ਦਸੰਬਰ (ਗੁਰਨਾਮ ਸਿੰਘ ਬੁੱਟਰ)-ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ ਦੀ ਅਗਵਾਈ 'ਚ ਸ਼ਹੀਦੀ ਸਮਾਗਮ ਕਰਵਾਇਆ ਗਿਆ | ਪਰਸੋਂ ਰੋਜ਼ ਤੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਅਤੇ ਕਵੀਸ਼ਰੀ ਜਥਾ ਭਾਈ ਸਕੱਤਰ ਸਿੰਘ ਪੰਡੋਰੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਇੰਸਪੈਕਟਰ ਕਾਬਲ ਸਿੰਘ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਰਵਿੰਦਰ ਸਿੰਘ ਕਲਰਕ, ਰਣਜੋਧ ਸਿੰਘ ਸਟੋਰ ਕੀਪਰ, ਸੁਰਜੀਤ ਸਿੰਘ, ਸੁਖਜਿੰਦਰ ਸਿੰਘ , ਹਰਪ੍ਰੀਤ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ (ਰਜਿ.) ਦੀਆਂ ਚੋਣਾਂ 11 ਜਨਵਰੀ ਨੂੰ ਅਗਲੀ ਖ਼ਬਰ ਸ਼ਹਿਰ 'ਚ ਥਾਂ-ਥਾਂ 'ਤੇ ਬਣੇ ਸਪੀਡ ਬ੍ਰੇਕਰ ਵਾਹਨ ਚਾਲਕਾਂ ਲਈ ਬਣੇ ਪੇ੍ਰਸ਼ਾਨੀ ਦਾ ਸਬਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।