27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਮਜੀਠਾ ਰੋਡ ਪੁਲਿਸ ਵਲੋਂ ਅਬਾਦੀ ਕਰਮਪੁਰਾ ਦੀ ਗਰਾਉਂਡ ਵਿਖੇ ਮਹਿੰਗੇ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪੁੱਛਗਿੱਛ ਕੀਤੇ ਜਾਣ 'ਤੇ ਕਥਿਤ ਦੋਸ਼ੀ ਨੇ ਆਪਣੀ ਸ਼ਨਾਖਤ ਸ਼ਾਹਬੀਰ ਉਰਫ ਪਿ੍ੰਸ ਵਾਸੀ ਫਰੈਂਡਸ ਕਾਲੋਨੀ, ਮਜੀਠਾ ਰੋਡ ਹਾਲ ਵਾਸੀ ਪਿੰਡ ਖਾਨਪੁਰ ਤਹਿਸੀਲ ਬਾਬਾ ਬਕਾਲਾ ਸਾਹਿਬ, ਅੰਮਿ੍ਤਸਰ ਦਿਹਾਤੀ ਵਜੋਂ ਕਰਵਾਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫਤਾਰ ਅਗਲੀ ਖ਼ਬਰ ਪਾਕਿਸਤਾਨ ਤੋਂ ਆਏ ਡਰੋਨ ਦੇ ਚਾਈਨਾ ਦੀ ਡੋਰ ਨਾਲ ਉੱਡਦੀ ਪਤੰਗ ਨੇ ਕੱਟੇ ਪਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।