28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਿੱਖਿਆ ਦੇ ਨਾਲ-ਨਾਲ ਸੰਸਕਾਰ ਤੇ ਸੱਭਿਆਚਾਰ ਬੱਚਿਆਂ ਦਾ ਭਵਿੱਖ- ਸੋਨੀ

ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ, ਲੋਹਾਰਕਾ ਰੋਡ ਦੇ ਸਾਲਾਨਾ ਸਮਾਰੋਹ 'ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਮੁੱਲ, ਅਨੁਸ਼ਾਸਨ ਅਤੇ ਸੱਭਿਆਚਾਰਕ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ | ਕਿਉਂਕਿ ਸਿੱਖਿਆ ਦੇ ਨਾਲ-ਨਾਲ ਸੰਸਕਾਰ ਤੇ ਸੱਭਿਆਚਾਰ ਬੱਚਿਆਂ ਦਾ ਭਵਿੱਖ ਘੜਦੇ ਹਨ | ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਹਮੇਸ਼ਾ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਅੰਜਨਾ ਸੇਠ, ਸਕੂਲ ਦੇ ਪਿ੍ੰਸੀਪਲ ਵਿਕਰਮ ਸੇਠ, ਸ਼ਿਲਪਾ ਸੇਠ, ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦਿਹਾਤੀ ਦਫਤਰ ਵਿਖੇ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।