22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਗਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀ ਅਤੇ ਕਰਮਚਾਰੀ ਮੁਅੱਤਲ

ਅਜੀਤ ਡੈਸਕ 31-12-2025
ਅੰਮਿ੍ਤਸਰ, 30 ਦਸੰਬਰ (ਗਗਨਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਮੁਅਤਲੀ ਦੌਰਾਨ ਇਨ੍ਹਾਂ ਦਾ ਹੈੱਡ ਕੁਆਰਟਰ ਮੁੱਖ ਦਫਤਰ, ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਨਿਰਧਾਰਿਤ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਅਧਿਕਾਰੀਆਂ/ਕਰਮਚਾਰੀਆਂ 'ਚ ਨਿਗਰਾਨ ਇੰਜੀਨੀਅਰ ਸਤਭੂਸ਼ਣ ਸਚਦੇਵਾ, ਟਰੱਸਟ ਇੰਜੀਨੀਅਰ ਰਮਿੰਦਰਪਾਲ ਸਿੰਘ ਤੇ ਬਿਕਰਮ ਸਿੰਘ, ਸਹਾਇਕ ਟਰੱਸਟ ਇੰਜੀਨੀਅਰ ਸੁਖਰਿਪਨਪਾਲ ਸਿੰਘ, ਸੁਭਮ ਪਿਪੇਸ਼ ਤੇ ਮਨਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਮਨਦੀਪ ਸਿੰਘ ਦਾ ਨਾਂਅ ਸ਼ਾਮਿਲ ਹੈ | ਫਿਲਹਾਲ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਗਾਜ ਡਿੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਹੈ |
ਪਿਛਲੀ ਖ਼ਬਰ ਵੱਡੇ ਦਿਨ ਦੀ ਆਮਦ 'ਤੇ ਪਿੰਡ ਲਦੇਹ 'ਚ ਕਰਵਾਏ ਸਮਾਗਮ <br/> ਅਗਲੀ ਖ਼ਬਰ ਪੰਥਕ ਆਗੂਆਂ ਵਲੋਂ ਪੰਥ ਦੇ ਭਖਦੇ ਮੁੱਦਿਆਂ 'ਤੇ ਪੰਥ ਦਾ ਨੁਮਾਇੰਦਾ ਇਕੱਠ ਬੁਲਾਉਣ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।