20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਟਿਆਲਾ ਦੇ ਸਨੌਰ 'ਚ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ

ਅਜੀਤ ਡੈਸਕ 31-12-2025

ਅੰਮਿ੍ਤਸਰ, 30 ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ 'ਚ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੱਡੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਦਿੱਤੇ ਜਾਣ ਦੇ ਕਾਰਨ ਸੰਗਤ ਅੰਦਰ ਭਾਰੀ ਰੋਸ ਅਤੇ ਰੋਹ ਹੈ | ਉਨ੍ਹਾਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਮੈਂਬਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਸਨੌਰ ਭੇਜਿਆ ਗਿਆ ਸੀ | ਖੰਡਿਤ ਹੋਏ ਪਾਵਨ ਸਰੂਪ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸਤਿਕਾਰ ਸਹਿਤ ਬਿਰਾਜਮਾਨ ਕੀਤਾ ਗਿਆ ਹੈ ਅਤੇ ਦੁਖਦਾਈ ਘਟਨਾ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਤੇ ਲੁਟੇਰਿਆਂ ਚਲਾਈ ਗੋਲੀ, ਇਕ ਕਾਬੂ ਦੂਜਾ ਫਰਾਰ ਅਗਲੀ ਖ਼ਬਰ ਸੋਹੀਆਂ ਚੌਂਕੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।