19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਬਾਲਕ੍ਰਿਸ਼ਨ ਸ਼ਰਮਾ <br/>

ਅਜੀਤ ਡੈਸਕ 31-12-2025
ਅੰਮਿ੍ਤਸਰ, 30 ਦਸੰਬਰ (ਰਾਜੇਸ਼ ਕੁੁਮਾਰ ਸ਼ਰਮਾ)-ਗਾਡ ਗਿਫ਼ਟ ਫਤਹਿ ਪੋ੍ਰਡਕਸ਼ਨ (ਰਜਿ.) ਅਤੇ ਕਰ ਭਲਾ ਹੋਵੇ ਭਲਾ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਹਾਨ ਮਿਊਜ਼ਿਕਲ ਸ਼ੋਅ 'ਚਾਰ ਸਾਹਿਬਜ਼ਾਦੇ' ਕਰਵਾਇਆ ਗਿਆ, ਜਿਸ 'ਚ ਸਕੂਲੀ ਬੱਚਿਆਂ ਅਤੇ ਪ੍ਰਸਿੱਧ ਗਾਇਕਾਂ ਵਲੋਂ ਵੱਖ-ਵੱਖ ਪੇਸ਼ਕਾਰੀ ਦਿੱਤੀ ਗਈ | ਇਸ ਪੋ੍ਰਗਰਾਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧਰਮ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਸ਼ਰਮਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪੇ੍ਰਰਣਾ ਲੈਂਦੇ ਹੋਏ ਆਪਣੇ ਧਰਮ ਅਤੇ ਸਮਾਜ ਲਈ ਵੱਧ ਚੜ੍ਹ ਕੇ ਯੋਗਦਾਨ ਦੇਣਾ ਚਾਹੀਦਾ ਹੈ | ਇਸ ਮੌਕੇ ਮੁੱਖ ਪ੍ਰਬੰਧਕ ਨਰਿੰਦਰ ਸਿੰਘ ਅਤੇ ਸਾਥੀਆਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਨਗਰ ਨਿਗਮ ਪੈਨਸ਼ਰਨਜ਼ ਯੂਨੀਅਨ ਦਾ ਸਾਲਾਨਾ ਧਾਰਮਿਕ ਕੈਲੰਡਰ ਜਾਰੀ <br/> ਅਗਲੀ ਖ਼ਬਰ ਪੁਰਾਣੇ ਸ਼ਹਿਰ ਦੇ ਅੰਦਰ ਹੋਣਗੇ 417 ਕਰੋੜ ਦੇ ਨਵੇਂ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।