ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਕਿ੍ਪਾ ਦੁਆਰਾ ਪਿਛਲੇ ਸਾਲ ਤੋਂ ਚੁਪਿਹਰਾ ਸਮਾਗਮ ਕਰਵਾਏ ਜਾ ਰਹੇ ਹਨ | ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਕਸਬਾ ਫਤਿਆਬਾਦ ਤੋ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦਾ ਕੀਤਾ ਗਿਆ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਨੇ ਕੀਰਤਨ ਦੀ ਛਹਿਬਰ ਲਗਾਈ | ਇਸ ਮੌਕੇ 'ਤੇ ਚੌਪਿਹਰਾ ਸਮਾਗਮ 'ਚ ਸ਼ਾਮਿਲ ਸੰਗਤਾਂ ਲਈ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਸੰਗਤਾਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਬਲਵਿੰਦਰ ਕੌਰ, ਪ੍ਰਮਿੰਦਰ ਕੌਰ ਗੋਗੀ, ਬੀਬੀ ਪੁਨੀਤ ਕੌਰ ਸੋਨੀਆ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਬੇਵੀ, ਜਸਰੀਤ ਮਨਜੀਤ ਕੌਰ, ਲਖਵਿੰਦਰ ਕੌਰ, ਪੂਨਮ ਕੌਰ, ਅਨਾਦਹਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਕੁਲਬੀਰ ਕੌਰ, ਪੰਮੀ ਭੱਟਾ, ਸੋਨੀ ਭੱਟਾ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਸੁਖਵਿੰਦਰ ਸਿੰਘ ਹੈਪੀ, ਜਸਪਾਲ ਸਿੰਘ ਬੱਬੂ, ਬਾਬਾ ਰਣਬੀਰ ਸਿੰਘ ਹੈਪੀ, ਬਾਬਾ ਜਸਕਰਨ ਸਿੰਘ ਤੇ ਹੋਰ ਹਾਜ਼ਰ ਸਨ |