ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਕੀਤੀ ਗਈ | ਬਾਬਾ ਦੀਪ ਸਿੰਘ ਜੀ ਦੀ ਕਿਰਪਾ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹਰ ਮਹੀਨੇ ਸੰਗਤ ਦੇ ਉੱਦਮ ਨਾਲ ਇਹ ਸੇਵਾਵਾਂ ਚੱਲ ਰਹੀਆਂ ਹਨ | ਰਾਸ਼ਨ ਦੇਣ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ | ਉਸ ਤੋਂ ਬਾਅਦ ਰਾਸ਼ਨ ਦੀ ਆਰੰਭ ਕੀਤੀ ਗਈ | ਇਹ ਜਾਣਕਾਰੀ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੱਬੂ ਅਤੇ ਸਕੱਤਰ ਜੋਗਾ ਸਿੰਘ ਵਲੋਂ ਦਿੱਤੀ ਗਈ | ਇਸ ਮੌਕੇ ਬਲਬੀਰ ਸਿੰਘ ਲੁਹਾਰੀਆ ਪ੍ਰਧਾਨ ਗੁਰਦੁਆਰਾ ਬੀਬੀ ਰਜਨੀ ਜੀ, ਅਵਤਾਰ ਸਿੰਘ ਸੇਵਾ ਸਿੰਘ ਦੀ ਹੱਟੀ ਵਾਲੇ, ਭਾਈ ਕੰਵਲਜੀਤ ਸਿੰਘ ਰਾਗੀ ਜਥਾ ਪੱਟੀ, ਅਮਰੀਕ ਸਿੰਘ ਜੇ.ਈ., ਰਜਵੰਤ ਸਿੰਘ ਜੇ.ਈ., ਡੀ.ਐੱਸ.ਪੀ. ਬਲਰਾਜ ਸਿੰਘ ਖਹਿਰਾ, ਸੁਰਜੀਤ ਸਿੰਘ ਪ੍ਰਧਾਨ, ਜਸਪਾਲ ਸਿੰਘ ਮੈਡੀਕਲ ਸਟੋਰ ਵਾਲੇ, ਮਨਕੀਰਤ ਸਿੰਘ ਕੈਨੇਡਾ, ਡਾ. ਸਰਵਪ੍ਰੀਤ ਸਿੰਘ, ਅੰਮਿ੍ਤ ਸਿੰਘ ਜੌਲੀ, ਸੁਖਚੈਨ ਸਿੰਘ ਰਾਜੂ ਕਲਾਥ ਹਾਊਸ ਵਾਲੇ, ਪ੍ਰਭਜੀਤ ਸਿੰਘ, ਨਰਿੰਦਰ ਸਿੰੰਘ, ਮਾਸਟਰ ਸਰਬਜੀਤ ਸਿੰਘ, ਮਾਸਟਰ ਗੁਰਦੇਵ ਸਿੰਘ ਲੁਹਾਰੀਆ, ਕੈਪਟਨ ਮਹਿਲ ਸਿੰਘ ਸਿੱਧੂ, ਮਾਸਟਰ ਸਤਨਾਮ ਸਿੰਘ ਸਿੱਧੂ, ਮਾਸਟਰ ਅਰਸ਼ਦੀਪ ਸਿੰਘ, ਮਾਸਟਰ ਬਿਕਰਮਜੀਤ ਸਿੰਘ, ਮਾਸਟਰ ਅਮਨਦੀਪ ਸਿੰਘ ਕਰੀਰ, ਗੁਰਸੇਵਕ ਸਿੰਘ ਪਟਵਾਰੀ, ਅਵਤਾਰ ਸਿੰਘ ਫੌਜੀ ਚੀਮਾ, ਪਰਮਜੀਤ ਸਿੰਘ ਬੈਂਕ ਵਾਲੇ, ਨਿਰਮਲ ਸਿੰਘ ਕਿ੍ਪਾਨਾਂ ਵਾਲੇ, ਗੁਰਦੇਵ ਸਿੰਘ ਲੁਹਾਰੀਆ, ਬਲਜਿੰਦਰ ਸਿੰਘ ਬੀ.ਟੀ., ਸਨਦੀਪ ਸਿੰਘ ਨਗਰ ਕੌਂਸਲ, ਜਗਦੀਪ ਸਿੰਘ ਪਿ੍ੰਸ, ਜੋਬਨਜੀਤ ਸਿੰਘ ਪਟਿਆਲਾ, ਜਸ਼ਨਪ੍ਰੀਤ ਸਿੰਘ ਪਟਿਆਲਾ, ਅਮਨ ਕਲਸੀ ਕੋਸਮੈਟਿਕ ਸੈਂਟਰ, ਪ੍ਰਭਜੋਤ ਸਿੰਘ, ਇੰਸਪੈਕਟਰ ਦਰਸ਼ਨ ਸਿੰਘ, ਹਰਚਰਨ ਸਿੰਘ ਵਿਰਦੀ, ਡਾਕਟਰ ਗੁਰਮੇਜ ਸਿੰਘ ਬੱਠੇ ਭੈਣੀ, ਜਗਤਾਰ ਸਿੰਘ ਮੂਕਰ, ਅਜੇਪਾਲ ਸਿੰਘ, ਹਰਵੇਲ ਸਿੰਘ ਕੈਰੋਂ, ਪਿੰਟੂ ਕਰਿਆਨਾ ਸਟੋਰ, ਹਰਪ੍ਰੀਤ ਸਿੰਘ ਲੇਡੀਜ਼ ਜੋਨ, ਨਿਰਮਲ ਸਿੰਘ ਤੇ ਕਾਕਾ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |