23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਲਕੀਰ ਸਾਹਿਬ ਵਿਖੇ ਚੁਪਹਿਰਾ ਸਮਾਗਮਾਂ ਮੌਕੇ ਸੰਗਤਾਂ ਨੇ ਭਰੀ ਹਾਜ਼ਰੀ <br/>

ਅਜੀਤ ਡੈਸਕ 16-06-2025
ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਤਰਨ ਤਾਰਨ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਲਕੀਰ ਸਾਹਿਬ ਵਿਖੇ ਹਰ ਐਤਵਾਰ ਦੀ ਤਰ੍ਹਾਂ ਚੌਪਹਿਰਾ ਸਮਾਗਮ ਕਰਵਾਏ ਗਏ | ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਹੋਏ | ਇਨ੍ਹਾਂ ਸਮਾਗਮਾਂ ਦੌਰਾਨ ਸੰਗਤਾਂ ਨੇ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦਾ ਕੀਤਾ ਗਿਆ | ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਲਕੀਰ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਸੰਗਤਾਂ ਚੌਪਹਿਰਾ ਸਮਾਗਮਾਂ ਵਿਚ ਪਹੁੰਚ ਕੇ ਪਾਠ ਕਰਦੀਆਂ ਹਨ ਅਤੇ ਸੰਗਤਾਂ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ | ਸੰਗਤਾਂ ਦੀ ਆਮਦ ਅਤੇ ਗਰਮੀ ਨੂੰ ਦੇਖਦੇ ਹੋਏ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਦੇ ਪ੍ਰਬੰਧ ਕੀਤੇ ਹੋਏ ਹਨ, ਉਥੇ ਸੰਗਤਾਂ ਲਈ ਗੁਰਦੁਆਰਾ ਸਾਹਿਬ ਅੰਦਰ ਏ. ਸੀ. ਹਾਲ ਅਤੇ ਹਵਾਦਾਰ ਪੱਖਿਆਂ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਬਾਹਰ ਸੰਗਤ ਲਈ ਵੱਡੇ ਕੂਲਰ ਅਤੇ ਟੈਂਟ ਲਗਾ ਕੇ ਸੁਵਿਧਾ ਦੇਣ ਦਾ ਉਪਰਾਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਆਉਣ ਵਾਲੀ ਸੰਗਤ ਦੇ ਲਈ ਪਾਰਕਿੰਗ ਦੇ ਵੀ ਪ੍ਰਬੰਧ ਕੀਤੇ ਗਏ ਹਨ ਅਤੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇਕ ਜਗ੍ਹਾ ਖ਼ਰੀਦ ਕੇ ਸੰਗਤਾਂ ਦੇ ਸਹਿਯੋਗ ਨਾਲ ਉਥੇ ਵੱਡੀ ਪਾਰਕਿੰਗ ਬਣਾਈ ਜਾ ਰਹੀ ਹੈ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਹਰ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਹੁੰਦੇ ਚੌਪਹਿਰਾ ਸਮਾਗਮਾਂ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰਨ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰਨ |

ਪਿਛਲੀ ਖ਼ਬਰ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਨੂੰ ਲੋਕ ਕਦੇ ਨਹੀਂ ਭੁੱਲਣਗੇ- ਲਖਬੀਰ ਸਿੰਘ ਰਟੌਲ ਅਗਲੀ ਖ਼ਬਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।