23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਅਕਾਲੀ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨਾਲ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ- ਸੁਖਜਿੰਦਰ ਸਿੰਘ ਕਸੇਲ

ਅਜੀਤ ਡੈਸਕ 16-06-2025
ਝਬਾਲ, 15 ਜੂਨ (ਸਰਬਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪਿਛਲੇ ਸਮੇਂ ਦੌਰਾਨ ਆਪਣੀ ਸਰਕਾਰ ਵੇਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਨਾਲ ਕੀਤੇ ਵਿਕਾਸ ਕਾਰਜਾਂ ਦੀ ਬਦੌਲਤ ਲੋਕ ਹੁਣ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਦਿਨਾਂ ਤੋਂ ਵੱਖ-ਵੱਖ ਅਕਾਲੀ ਨੇਤਾਵਾਂ ਵੱਲੋਂ ਫਿਰ ਤੋਂ ਸ਼ਮੂਲੀਅਤ ਕਰਨ ਕਰਕੇ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ, ਉਸ ਨਾਲ ਪੂਰੀ ਤਰ੍ਹਾਂ ਸਾਫ਼ ਹੋ ਚੁੱਕਾ ਹੈ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਫਿਰ ਤੋਂ ਪੰਜਾਬ ਵਿਚ ਪੰਜਾਬ ਵਾਸੀਆਂ ਦੀ ਸੇਵਾ ਕਰੇਗਾ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਕਸੇਲ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਕਾਲੀ ਦਲ ਦੀ ਮਜਬੂਤੀ ਲਈ ਆਪਸੀ ਏਕਤਾ ਨੂੰ ਪਹਿਲ ਦੇਣ ਦੀ ਅਪੀਲ ਕੀਤੀ | ਉਨ੍ਹਾਂ ਆਖਿਆ ਕਿ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੂਬੇ ਦੀ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਪੂਰੀ ਤਰ੍ਹਾਂ ਚੋਣਾਂ ਦੇ ਇੰਤਜ਼ਾਰ ਵਿਚ ਹਨ, ਕਿਉਂਕਿ 'ਆਪ' ਸਰਕਾਰ ਦੇ ਰਾਜ ਵਿਚ ਜਿੱਥੇ ਸੂਬੇ ਦੇ ਵਿਕਾਸ ਕਾਰਜ ਬੰਦ ਹੋਏ ਪਏ ਹਨ, ਉੱਥੇ ਹੀ ਲੋਕਾਂ ਨੂੰ ਸਹੂਲਤਾਂ ਲੈਣ ਲਈ ਵੀ ਖੱਜਲ ਖਰਾਬ ਹੋਣਾ ਪੈ ਰਿਹਾ ਹੈ ਅਤੇ ਕਿਸੇ ਦੀ ਕਿਧਰੇ ਵੀ ਕੋਈ ਸੁਣਵਾਈ ਨਾ ਹੋਣ ਕਰਕੇ ਸੂਬੇ ਵਿਚ ਜੰਗਲ ਰਾਜ ਬਣਿਆ ਪਿਆ ਹੈ ਤੇ ਹਰ ਪਾਸੇ ਲੁੱਟ ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਸੂਬਾ ਵਾਸੀ ਪ੍ਰੇਸ਼ਾਨ ਹਨ | ਸੁਖਜਿੰਦਰ ਸਿੰਘ ਕਸੇਲ ਨੇ ਆਖਿਆ ਕਿ ਹਲਕੇ ਦੇ ਸਮੂਹ ਅਕਾਲੀ ਵਰਕਰ ਤਰਨ ਤਾਰਨ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿਣਗੇ | ਇਸ ਮੌਕੇ ਚੇਅ. ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਮਾਣਕ ਸਿੰਘ ਬੰਬੇ, ਗੁਰਿੰਦਰ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਪ੍ਰੀਤ ਝਬਾਲ, ਪ੍ਰਦੀਪ ਸਿੰਘ ਕਸੇਲ, ਬਲਜਿੰਦਰ ਸਿੰਘ ਸਰਪੰਚ ਕਸੇਲ, ਗੁਰਮੀਤ ਸਿੰਘ ਸਰਪੰਚ ਹਲਵਾਈ, ਖਜਾਨ ਸਿੰਘ ਮੈਂਬਰ, ਦਲਬੀਰ ਸਿੰਘ, ਮਲਕੀਅਤ ਸਿੰਘ ਹਰਬੰਸਪੁਰਾ, ਨਿਰਮਲ ਸਿੰਘ ਸਰਪੰਚ ਹਰਬੰਸਪੁਰਾ, ਲਿਆਕਤ ਸਿੰਘ ਢੰਡ, ਸਰਪੰਚ ਹਰਬੰਸਪੁਰਾ, ਬਲਵਿੰਦਰ ਸਿੰਘ ਸਰਪੰਚ ਕਸੇਲ ਹਵੇਲੀਆਂ, ਸਵਰਨ ਸਿੰਘ ਸਾਬਕਾ ਸਰਪੰਚ ਢੰਡ, ਪਰਮਿੰਦਰ ਸਿੰਘ ਢੰਡ, ਬਿਕਰਮਜੀਤ ਸਿੰਘ ਢੰਡ, ਮਨਜਿੰਦਰ ਸਿੰਘ ਸਿੰਘ ਬਘਿਆੜੀ, ਪਰਮਜੀਤ ਸਿੰਘ ਬਘਿਆੜੀ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਨੂੰ ਲੋਕ ਕਦੇ ਨਹੀਂ ਭੁੱਲਣਗੇ- ਲਖਬੀਰ ਸਿੰਘ ਰਟੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।