ਤਰਨ ਤਾਰਨ, 15 ਜੂਨ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਵਸਤੂਆਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸ ਸੰਬਧ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਹੰਸਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੇ ਮਿਤੀ 12 ਜੂਨ 2025 ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੋਗਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕਾਜੀਕੋਟ ਪਾਸੋਂ 1 ਟੱਚ ਸਕਰੀਨ ਫੋਨ ਕੰਪਨੀ ਵੀਵੋ ਸਮੇਤ ਸਿੰਮ, ਹਵਾਲਾਤੀ ਆਸੀਸ ਪੁੱਤਰ ਵਿਜੈ ਕੁਮਾਰ ਵਾਸੀ ਖੇਮਕਰਨ ਕੋਲੋਂ 1 ਟੱਚ ਸਕਰੀਨ ਮੋਬਾਈਲ ਫੋਨ ਰੈਡਮੀ ਸਮੇਤ ਸਿਮ, ਹਵਾਲਾਤੀ ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸਾਹਿਬਜਾਦਾ ਫਤਿਹ ਸਿੰਘ ਨਗਰ ਲੁਧਿਆਣਾ ਕੋਲੋਂ 1 ਟੱਚ ਸਕਰੀਨ ਅੋਪੋ ਸਮੇਤ ਸਿਮ ਅਤੇ ਹਵਾਲਾਤੀ ਨਵਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਘੱਨੂਪੁਰ ਕਾਲੇ ਪਾਸੋਂ 1 ਟੱਚ ਫੋਨ ਸਮੇਤ ਸਿਮ ਬਰਾਮਦ ਕੀਤੇ | ਇਸ ਤੋਂ ਇਲਾਵਾ ਉਨ੍ਹਾਂ ਸ਼ਿਕਾਇਤ ਵਿਚ ਦੱਸਿਆ ਕਿ ਮਿਤੀ 13 ਜੂਨ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਕਰਨ ਦੇਵਗਨ ਪੁੱਤਰ ਰਾਕੇਸ਼ ਕੁਮਾਰ ਵਾਸੀ ਘੱਨੂਪੁਰ ਕਾਲੇ ਪਾਸੋਂ ਇਕ ਟੱਚ ਸਕਰੀਨ ਫੋਨ ਰੈਡਮੀ ਸਮੇਤ ਸਿੰਮ ਅਤੇ ਹਵਾਲਾਤੀ ਜੋਬਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਫੈਂਕਾ ਸੁਟਵਾਇਆ ਸੀ, ਜੋ ਕਿ ਬਰਾਮਦ ਕਰ ਲਿਆ ਗਿਆ | ਏ.ਐੱਸ.ਆਈ. ਨਿਰਮਲ ਸਿੰਘ ਨੇ ਉਕਤ ਹਵਾਲਾਤੀਆਂ ਦੇ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |