ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ 2 ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 12 ਜੂਨ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ 6 ਨਜ਼ਦੀਕ 2 ਕੀਪੈਡ ਮੋਬਾਈਲ ਫੋਨ ਲਵਾਰਿਸ ਹਾਲਤ ਵਿਚ ਮਿਲੇ ਹਨ | ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਹ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚੇ |