16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

'ਆਪ' ਦੀ ਸਰਕਾਰ ਨੇ ਲੋਕਾਂ ਨੂੰ ਵੰਡਣ ਵਾਲੀ ਨਹੀਂ ਜੋੜਨ ਵਾਲੀ ਰਾਜਨੀਤੀ ਕੀਤੀ- ਔਲਖ

ਅਜੀਤ ਡੈਸਕ 17-06-2025
ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਨੇ ਸਿਹਤ, ਸਿੱਖਿਆ, ਪਾਣੀ, ਬਿਜਲੀ ਅਤੇ ਰੁਜ਼ਗਾਰ ਦੇ ਮੁੱਦਿਆਂ 'ਤੇ ਡੱਟ ਕੇ ਕੰਮ ਕੀਤਾ ਹੈ ਅਤੇ 'ਆਪ' ਦਾ ਰਿਕਾਰਡ ਹੈ ਕਿ ਪਿਛਲੇ 1095 ਦਿਨਾਂ ਵਿਚੋਂ ਇਕ ਵੀ ਦਿਨ ਅਜਿਹਾ ਨਹੀਂ ਆਇਆ ਕਿ ਜਿਸ ਦਿਨ ਪੰਜਾਬ ਦੇ ਮੁੱਖ ਮੰਤਰੀ ਜਾਂ ਕਿਸੇ ਹੋਰ ਮੰਤਰੀ ਨੇ ਕਿਸੇ ਵਿਕਾਸ ਕਾਰਜ ਦਾ ਉਦਘਾਟਨ ਨੀਂਹ ਪੱਥਰ ਨਾ ਰੱਖਿਆ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ 'ਆਪ' ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਇੱਕ ਦਿਨ ਵੀ ਧਰਮ ਜਾਤ-ਪਾਤ ਦੀ ਰਾਜਨੀਤੀ ਨਹੀਂ ਕੀਤੀ ਸਗੋਂ ਹਰ ਦਿਨ ਵਿਕਾਸ ਦੀ ਗੱਲ ਕੀਤੀ ਹੈ | ਔਲਖ ਨੇ ਕਿਹਾ ਕਿ ਕੱਲ੍ਹ ਫਾਦਰ ਦਿਵਸ 'ਤੇ ਪੰਜਾਬ ਸਰਕਾਰ ਔਰਤਾਂ ਨੂੰ ਇਕ ਅਨਮੋਲ ਤੋਹਫਾ ਦਿੱਤਾ ਹੈ ਅਤੇ ਉਹ ਇਹ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਦਾ ਮੁਫਤ ਇਲਾਜ, ਜਾਂਚ ਹੋਇਆ ਕਰੇਗੀ, ਜਿਸ ਨਾਲ ਸਮੁੱਚੀਆਂ ਔਰਤਾਂ ਖਾਸਕਰ ਗ਼ਰੀਬੀ ਰੇਖਾ ਤੋਂ ਹੇਠ ਰਹਿਣ ਵਾਲੀਆਂ ਔਰਤਾਂ ਨੂੰ ਫਾਇਦਾ ਹੋਵੇਗਾ | ਸ. ਔਲਖ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਾਂਗਰਸੀ, ਅਕਾਲੀ ਤੇ ਭਾਜਪਾ ਦੇ ਆਗੂਆਂ ਨੇ ਸੂਬੇ ਦੇ ਵਿਕਾਸ ਲਈ ਤਾਂ ਨਹੀਂ ਕੁਝ ਕੀਤਾ ਬਲਕਿ ਲੋਕਾਂ ਨੂੰ ਧਰਮ, ਜਾਤ-ਪਾਤ ਦੇ ਨਾਂਅ 'ਤੇ ਵੰਡਣ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਉਹ ਕਾਮਯਾਬ ਵੀ ਰਹੇ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜੋ 19 ਜੂਨ ਨੂੰ ਹੋਣ ਜਾ ਰਹੀ ਹੈ, ਦੌਰਾਨ ਵੀ 'ਆਪ' ਉਮੀਦਵਾਰ ਸੰਜੀਵ ਅਰੋੜਾ ਦਾ ਪੱਲੜਾ ਦੂਜੇ ਉਮੀਦਵਾਰਾਂ ਦੇ ਮੁਕਾਬਲੇ ਕਾਫ਼ੀ ਭਾਰਾ ਹੈ, ਜੋ ਕਿ ਵੱਡੀ ਲੀਡ ਨਾਲ ਜਿੱਤਣਗੇ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ, ਤਿੰਨ ਫ਼ਰਾਰ- ਐੱਸ. ਐ ੱਸ. ਪੀ. ਦੀਪਕ ਪਾਰਿਕ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।