ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਲਈ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਤਿੰਨ ਵਿਅਕਤੀ ਫ਼ਰਾਰ ਹਨ | ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਡੀ ਪੁਲੀ ਨਾਗੋਕੇ ਤੋਂ ਜਰਮਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ. ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਜੰਟ ਸਿੰਘ ਪੁੱਤਰ ਮਹਿਨ ਸਿੰਘ ਵਾਸੀ ਜੀਓਬਾਲਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੜੀਆਂ ਪਿੰਡ ਅਲਗੋ ਤੋਂ ਸਮਸ਼ੇਰ ਸਿੰਘ ਉਰਫ ਸ਼ੈਰੀ ਪੁੱਤਰ ਸਤਨਾਮ ਸਿੰਘ ਵਾਸੀ ਅਲਗੋ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਪੂਰਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਫਤਹਿਪੁਰ ਨਵਾਂ ਪਿੰਡ ਜੋ ਕਿ ਨਸ਼ਾ ਪੀ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ, 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕ ਦੇ ਮੁਖੀ ਐੱਸ. ਆਈ. ਬਲਰਾਜ ਸਿੰਘ ਨੇ ਪੁਲਿਸ ਪਾਰ ਟੀ ਸਮੇਤ ਮਰਗਿੰਦਪੁਰਾ ਰੋਡ ਮੱਖੀ ਕਲਾਂ ਨਜ਼ਦੀਕ ਨਾਕਾਬੰਦੀ ਦੌਰਾਨ ਰਣਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮਰਿੰਗਦਪੁਰ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐ ੱਸ. ਆਈ.ਗੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਵੇ ਵਹੀਕਲ ਪਾਰਕ ਹਰੀਕੇ ਵਿਖੇ ਨਾਕਾਬੰਦੀ ਦੌਰਾਨ ਰਾਜਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਲਾਟ ਬਸਤੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਜ਼ਦੀਕ ਐੱੰਫ.ਸੀ..ਆਈ. ਗੁਦਾਮ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਮਨਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਚੌਧਰੀਵਾਲਾੱ ਨੂੰ ਕਾਬੂ ਕਰਕੇ ਉਸ਼ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਕਾਬਲ ਸਿੰਘ ਪੁੱਤਰ ਅਮਰੀਕ ਸਿੰਘ, ਵਜੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਹਰਬੰਸਪੁਰਾ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਘਰ 'ਚੋਂ 540 ਲੀਟਰ ਲਾਹਣ, 101,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹਨ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਬਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਬਾਸਰਕੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਤਨਾਮ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਬਾਸਰਕੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਉਥੋਂ ਭੱਜ ਗਿਆ ਅਤੇ ਪੁਲਿਸ ਪਾਰਟੀ ਨੇ ਘਰ 'ਚੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ.ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਮੱਦਰ ਮੱਥਰਾ ਭਾਗੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੋਲਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਚੱਕ ਬਾਹਬਾਂ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਉਨ੍ਹਾਂ ਛਾਪੇਮਾਰੀ ਦੌਰਾਨ ਘਰ ਵਿਚੋਂ 20 ਕਿਲੋ ਲਾਹਣ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਐੱਸ.ਐ ਸ.ਪੀ.ਦੀਪਕ ਪਾਰਿਕ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ. ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ