16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਿਜੇ ਰੁਪਾਨੀ ਨੂੰ ਭਾਜਪਾ ਆਗੂ ਰੌਕੀ ਬੁਰਜ ਤੇ ਸਾਥੀਆਂ ਨੇ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 17-06-2025
ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਅਹਿਮਦਾਬਾਦ ਵਿਖੇ ਹਵਾਈ ਜਹਾਜ਼ ਹਾਦਸੇ ਵਿਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਯਾਦ ਵਿਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਦੀ ਅਗਵਾਈ ਹੇਠ ਆਪਣੇ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਨੇ ਕਿਹਾ ਕਿ ਵਿਜੇ ਰੂਪਾਨੀ ਬਹੁਤ ਹੀ ਨੇਕਦਿਲ, ਮਿਲਾਪੜੇ ਅਤੇ ਹਰਮਨ ਪਿਆਰੇ ਨੇਤਾ ਸਨ, ਜਿਨ੍ਹਾਂ ਨੇ ਹਮੇਸ਼ਾਂ ਆਪਣੇ ਵਰਕਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ | ਉਨ੍ਹਾਂ ਦੱਸਿਆ ਕਿ ਵਿਜੇ ਰੂਪਾਨੀ ਨੇ ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਮਜ਼ਬੂਤ ਬਣਾਇਆ ਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੇ ਰਿਕਾਰਡਤੋੜ ਜਿੱਤ ਹਾਸਲ ਕੀਤੀ, ਜਿਸ ਸਦਕਾ ਉਨ੍ਹਾਂ ਨੂੰ ਗੁਜਰਾਤ ਦਾ ਮੁੱਖ ਮੰਤਰੀ ਬਣਾਇਆ ਗਿਆ | ਬਤੌਰ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਲੋਕਾਂ ਨੂੰ ਬਹੁਤ ਮਿਆਰੀ ਅਤੇ ਵਧੀਆ ਸਹੂਲਤਾਂ ਦਿੱਤੀਆਂ, ਜਿਸ ਕਰਕੇ ਲੋਕ ਹਮੇਸ਼ਾਂ ਉਨ੍ਹਾਂ ਨੂੰ ਯਾਦ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਭਾਜਪਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਵਿਜੇ ਰੂਪਾਨੀ ਬਾਖੂਬੀ ਨਿਭਾਅ ਰਹੇ ਸਨ ਅਤੇ ਉਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਜੇ ਰੂਪਾਨੀ ਨੇ ਬਹੁਤ ਮਿਹਨਤ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ, ਪਰ ਲੰਘੀ 12 ਜੂਨ ਨੂੰ ਹੋਏ ਹਾਦਸੇ ਵਿਚ ਵਿਜੇ ਰੂਪਾਨੀ ਸਮੇਤ 242 ਯਾਤਰੀ ਮੌਤ ਦੇ ਮੂੰਹ ਵਿਚ ਚਲੇ ਗਏ, ਜਿਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਬਾਊ ਹੰਸ ਰਾਜ ਚੌਧਰੀ, ਚੰਦਰ ਅਗਰਵਾਲ ਸਾਬਕਾ ਚੇਅਰਮੈਨ, ਰਾਮ ਲਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਕੁਲਦੀਪ ਸਿੰਘ ਬੱਬੂ, ਸਵਰਾਜ ਸਿੰਘ ਰਾਜੂ, ਡਾ. ਸੁਬੇਗ ਸਿੰਘ ਰੈਸ਼ੀਆਣਾ, ਅਜੀਤਪਾਲ ਸਿੰਘ ਓ.ਬੀ.ਸੀ. ਮੋਰਚਾ, ਸੁਖਦੇਵਪਾਲ ਕੱਕੜੀਆਂ, ਡਾ. ਬਲਜੀਤ ਸਿੰਘ, ਸੁਰਜੀਤ ਸਿੰਘ ਮਾਹਲ, ਰਾਜਬੀਰ ਸਿੰਘ ਸਰਪੰਚ, ਪਵਨ ਸੰਘਾ, ਬਲਕਾਰ ਸਿੰਘ ਪੰਡੋਰੀ, ਜੋਬਨਰੂਪ ਸਿੰਘ ਲਾਲੀ, ਬੂਟਾ ਸਿੰਘ ਬਹਿਲਾ, ਹਰਪ੍ਰੀਤ ਸਿੰਘ ਫੌਜੀ, ਲਖਵਿੰਦਰ ਸਿੰਘ ਕੱਲਾ, ਸ਼ਿੰਗਾਰਾ ਸਿੰਘ, ਲਖਬੀਰ ਸਿੰਘ ਜੀ.ਐੱਮ., ਵਰਿੰਦਰ ਸਿੰਘ ਪੰਨੂੰ, ਕਿ੍ਪਾਲ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ ਸਰਾਫ਼, ਵਿਜੇ ਕੁਮਾਰ ਲਾਲੀ, ਸਾਹਿਬ ਸਿੰਘ ਸੁੱਗਾ ਤੇ ਹਰਭਾਗ ਸਿੰਘ ਪੱਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੁਕਾਨਾਂ 'ਤੇ ਆਰ.ਓ. ਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਰ ਵਿਅਕਤੀ ਜ਼ਖ਼ਮੀ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ, ਤਿੰਨ ਫ਼ਰਾਰ- ਐੱਸ. ਐ ੱਸ. ਪੀ. ਦੀਪਕ ਪਾਰਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।