ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਜੋ ਦੇਸ਼ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਰਾਜ ਕਰ ਰਹੀ ਹੈ ਦੇ ਲਗਾਤਾਰ 11 ਸਾਲ ਦੇ ਕਾਰਜਕਾਲ ਸੰਬੰਧੀ ਦੇਸ਼ ਭਰ ਵਿਚ ਵਿਕਸਿਤ ਭਾਰਤ ਦਾ ਅੰਮਿ੍ਤ ਕਾਲ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਕੇ ਦੇਸ਼ ਦੀ ਜਨਤਾ ਨੂੰ ਸੇਵਾ, ਸੁਸਾਸ਼ਨ ਅਤੇ ਗ਼ਰੀਬ ਕਲਿਆਣ ਲਈ ਭਾਜਪਾ ਵਲੋਂ ਇਤਿਹਾਸਕ ਮੀਲ ਪੱਥਰ ਸਥਾਪਿਤ ਕੀਤੇ ਗਏ ਹਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸੇ ਤਹਿਤ ਭਾਜਪਾ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਦੀ ਇਕੱਤਰਤਾ ਕੀਤੀ ਗਈ ਅਤੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ ਵੀ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਏ ਹੋਏ ਪਾਰਟੀ ਅਧਿਕਾਰੀ ਮਨਜੀਤ ਸਿੰਘ ਰਾਏ ਦਾ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੀ ਉੱਨਤੀ, ਬੁਨਿਆਦੀ ਢਾਂਚੇ, ਉਦਯੋਗ ਨੂੰ ਉੱਚਾ ਚੁੱਕਣ, ਦੇਸ਼ ਦਾ ਸੁੰਦਰੀਕਰਨ, ਆਰਥਿਕ ਢਾਂਚਾ ਮਜ਼ਬੂਤ ਕਰਨ, ਵਿਦੇਸ਼ਾਂ ਨਾਲ ਕਾਰੋਬਾਰ ਕਰਕੇ ਯੂ. ਐੱਨ. ਓ. ਦਾ ਭਰੋਸਾ ਜਿੱਤਣ ਵਰਗੇ ਇਤਿਹਾਸਕ ਮੀਲ ਪੱਥਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਾਪਿਤ ਕੀਤੇ ਹਨ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਇਸ ਮੁਹਿੰਮ ਤਹਿਤ ਜੋ ਵੀ ਦਿਸ਼ਾ ਨਿਰਦੇਸ਼ ਆਏ ਹਨ ਉਨਾਂ ਦੇ ਅਧਾਰ 'ਤੇ ਜ਼ਿਲ੍ਹੇ ਦੇ ਹਰ ਕੋਨੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਭਾਜਪਾ ਸਰਕਾਰ ਨੇ 2014 ਵਿਚ ਦੇਸ਼ ਦੀ ਸੱਤਾ ਸੰਭਾਲਦਿਆਂ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਬਨਾਉਣਾ ਯਕੀਨੀ ਬਣਾਇਆ, ਜਨਤਕ ਸੰਪਤੀ ਦੀ ਰੱਖਿਆ ਨੂੰ ਨੈਤਿਕ ਜਿੰਮੇਵਾਰੀ ਬਾਰੇ ਜਾਗਰੁਕ ਕਰਕੇ ਸਾਫ, ਸੁੰਦਰ, ਮਜਬੂਤ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਨੂੰ ਯਕੀਨੀ ਬਣਾਇਆ, ਜਾਤ ਧਰਮ ਭਾਸ਼ਾ ਲਿੰਗ ਅਤੇ ਹਰ ਖੇਤਰ ਤੋਂ ਉੱਪਰ ਉੱਠ ਕੇ ਰਾਸ਼ਟਰੀ ਏਕਤਾ, ਅਖੰਡਤਾ ਅਤੇ ਭਾਈਚਾਰੇ ਦੀ ਸਾਂਝ ਯਕੀਨੀ ਬਣਾਈ, ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਅਤੇ ਮਜ਼ਬੂਤ ਵਿਰਾਸਤ ਦਾ ਸਤਿਕਾਰ ਯਕੀਨੀ ਬਣਾਇਆ, ਔਰਤਾਂ ਦੇ ਸਨਮਾਨ, ਸਸ਼ਕਤੀਕਰਨ ਲਈ ਪੂਰਾ ਢਾਂਚਾ ਸੁਧਾਰਿਆ, ਸਿੱਖਿਆ, ਵਾਤਾਵਰਨ ਸੁਰੱਖਿਆ, ਪਾਣੀ ਦੀ ਬੱਚਤ ਅਤੇ ਊਰਜਾ ਸੁਰੱਖਿਆ ਵਰਗੇ ਖੇਤਰਾਂ ਵਿੱਚ ਸੁਚੇਤ ਰਹਿ ਕੇ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ ਯਕੀਨੀ ਬਣਾਈ, ਭਿ੍ਸ਼ਟਾਚਾਰ ਮੁਕਤ, ਸਮਾਨਤਵਾਦੀ ਅਤੇ ਸਦਭਾਵਨਾਪੂਰਨ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਂਦਿਆ ਬਸਤੀਵਾਦੀ, ਮਾਨਸਿਕਤਾ, ਵੰਸ਼ਵਾਦ ਰਾਜਨੀਤੀ ਦੀ ਬੁਰਾਈ ਖਿਲਾਫ ਅਵਾਜ ਬੁਲੰਦ ਕੀਤੀ | ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ, ਮੀਤ ਪ੍ਰਧਾਨ ਰਿਤੇਸ਼ ਚੋਪੜਾ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਸੀਨੀਅਰ ਆਗੂ ਪਵਨ ਦੇਵਗਨ, ਜਿਲਾ ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਮਨਜੀਤ ਸਿੰਘ ਕੱਲ੍ਹਾ ਜ਼ਿਲ੍ਹੇ ਦੇ ਸਾਰੇ ਹੀ ਸਰਕਲ ਪ੍ਰਧਾਨ, ਮੋਰਚਿਆਂ ਦੇ ਅਹੁਦੇਦਾਰ, ਸੈੱਲਾਂ ਦੇ ਕਨਵੀਨਰ ਤੇ ਹੋਰ ਹਾਜ਼ਰ ਸਨ |