16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀ ਗੋਲੀ, ਇਕ ਲੜਕੀ ਸਮੇਤ ਤਿੰਨ ਜ਼ਖ਼ਮੀ

ਅਜੀਤ ਡੈਸਕ 17-06-2025
ਪੱਟੀ, 16 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਥਾਣਾ ਸਦਰ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਰਾਤ ਚੱਲੀ ਗੋਲੀ ਵਿਚ ਇਕ ਲੜਕੀ ਸਮੇਤ ਤਿੰਨ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਪਿੰਡ ਜੋਤੀ ਸ਼ਾਹ ਵਿਖੇ ਹੋਏ ਝਗੜੇ ਦੌਰਾਨ ਇਕ ਲੜਕੀ ਕਿਰਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਜੋਤੀ ਸ਼ਾਹ ਥਾਣਾ ਸਦਰ ਪੱਟੀ, ਸ਼ਮਸ਼ੇਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਬੱਠੇ ਭੈਣੀ ਥਾਣਾ ਸਦਰ ਪੱਟੀ, ਜੰਗਾ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਪਿੰਡ ਬਲੇਰ ਥਾਣਾ ਭਿੱਖੀਵਿੰਡ ਗੰਭੀਰ ਜ਼ਖ਼ਮੀ ਹੋ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਕੌਰ ਪਤਨੀ ਸੁਖਦੇਵ ਸਿੰਘ ਨੇ ਦੱਸਿਆ ਕਿ ਵੀਰ ਕੌਰ ਪਤਨੀ ਸਤਨਾਮ ਸਿੰਘ, ਸਾਡੇ ਉੱਪਰ ਇਹ ਦੋਸ਼ ਲਗਾਉਂਦੀ ਸੀ ਕਿ ਤੁਸੀਂ ਮੇਰੇ ਦਿਓਰ ਕੁਲਵੰਤ ਸਿੰਘ ਉਰਫ ਜੱਜ ਜਿਸ ਦੀ ਕਰੀਬ ਦੋ-ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਉਸਦੇ ਮਿ੍ਤਕ ਸਰੀਰ ਦੀਆਂ ਹੱਡੀਆਂ ਚੁੱਕ ਕੇ ਜਾਦੂ ਟੋਣਾ ਕਰਵਾਉਂਦੇ ਹੋ, ਤਾਂ ਜੋ ਸਾਡੇ ਘਰ ਦੇ ਸਾਰੇ ਜੀਅ ਬਿਮਾਰ ਰਹਿੰਦੇ ਹਨ | ਇਸ ਰੰਜਿਸ਼ ਕਾਰਨ ਵੀਰ ਕੌਰ ਨੇ ਬਾਹਰੋਂ ਹਮਲਾਵਰ ਬੁਲਾ ਕੇ ਮੇਰੀ ਧੀ ਅਤੇ ਘਰ ਵਿਚ ਆਏ ਰਿਸ਼ਤੇਦਾਰਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਇਸ ਸੰਬੰਧੀ ਕਾਰਵਾਈ ਕਰਦਿਆਂ ਥਾਣਾ ਸਦਰ ਪੱਟੀ ਵਿਚ ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਜੋਤੀ ਸ਼ਾਹ ਥਾਣਾ ਸਦਰ ਪੱਟੀ ਦੇ ਬਿਆਨਾਂ ਉੱਪਰ ਮੁਕੱਦਮਾ ਨੰਬਰ 109, ਜੇਰੇ ਧਾਰਾ 109, 190, 191, ਬੀ.ਐੱਨ.ਐੱਸ., 25-27-54-59 ਏ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮੁਕੱਦਮੇ ਵਿਚ ਸ਼ਾਮਿਲ ਵੀਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਜੋਤੀ ਸ਼ਾਹ ਅਤੇ ਬਿੱਲਾ ਉਰਫ ਸੋਨੀਆ ਪੁੱਤਰੀ ਬਖਸ਼ੀਸ਼ ਸਿੰਘ ਵਾਸੀ ਸੈਦਪੁਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਬਿੱਲਾ ਵਾਸੀ ਪਨਗੋਟਾ, ਜਬਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਨਗੋਟਾ, ਮਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੈਦਪੁਰ, ਬਖਸ਼ੀਸ਼ ਸਿੰਘ ਪੁੱਤਰ ਦੇਵਾ ਸਿੰਘ ਵਾਸੀ ਸੈਦਪੁਰ, ਰਣਜੀਤ ਸਿੰਘ ਵਾਸੀ ਸੈਦਪੁਰ ਵਿਰੁੱਧ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਵਿਕਸਿਤ ਭਾਰਤ ਦਾ ਅੰਮਿ੍ਤ ਕਾਲ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਤੇ ਮਨਜੀਤ ਸਿੰਘ ਰਾਏ ਨੇ ਕੀਤਾ ਪ੍ਰੈੱਸ ਕਾਨਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।