16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 17-06-2025
ਖੇਮਕਰਨ, 16 ਜੂਨ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਾਲੂ ਕੀਤੀ ਮੁਹਿੰਮ ਤਹਿਤ ਪੁਲਿਸ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬੱਸ ਅੱਡਾ ਖੇਮਕਰਨ ਤੋਂ ਪਿੰਡ ਭੂਰਾ ਕੋਹਨਾ ਨੂੰ ਜਾ ਰਹੀ ਸੀ ਕਿ ਪੁਲ ਸੂਆ ਨਜ਼ਦੀਕ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਪੁੱਛ ਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਅਨੁਸ਼ਾਸਨ ਉਰਫ ਬਾਊ ਪੁੱਤਰ ਤਰਸੇਮ ਸਿੰਘ ਵਾਸੀ ਵਾਰਡ ਨੰਬਰ 6 ਖੇਮਕਰਨ ਦੱਸਿਆ | ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਮਿਲੀ | ਫੜੇ ਗਏ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਪੇਸ਼ ਅਦਾਲਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਜ਼ਹਿਰੀਲੀ ਚੀਜ਼ ਨਿਗਲਣ ਨਾਲ ਔਰਤ ਦੀ ਹੋਈ ਮੌਤ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀ ਗੋਲੀ, ਇਕ ਲੜਕੀ ਸਮੇਤ ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।