ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਜਗਰੂਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਬਾਲੇਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਮੇਨ ਰੋਡ ਬਾਲੇਚੱਕ 'ਤੇ 25 ਮਰਲੇ ਦਾ ਪਲਾਟ ਹੈ, ਜਿਸ 'ਤੇ ਅਸਵਿੰਦਰ ਸਿੰਘ, ਦਿਲਬਾਗ ਸਿੰਘ ਪੁੱਤਰਾਨ ਹਰੀ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਪੁੱਤਰਾਨ ਸਵਿੰਦਰ ਸਿੰਘ, ਜੋਗਾ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਅਨ ਬਾਲੇਚੱਕ ਨੇ ਨਾਜਾਇਜ਼ ਕਬਜ਼ਾ ਕਰਕੇ ਕੰਧ ਕਰਨੀ ਸ਼ੁਰੂ ਕਰ ਦਿੱਤੀ | ਜਦੋੋਂ ਉਸਨੇ ਰੋਕਿਆ ਤਾਂ ਉਸਦੀ ਕੁੱਟਮਾਰ ਕੀਤੀ, ਜਦੋੋਂ ਉਹ ਭੱਜ ਕੇ ਆਪਣੇ ਘਰ ਗਿਆ ਤਾਂ ਉਕਤ ਵਿਅਕਤੀਆਂ ਵਲੋਂ ਉਸਦੇ ਘਰ ਅੰਦਰ ਜਬਰੀ ਦਾਖ਼ਲ ਹੋ ਕੇ ਉਸਦੀ ਅਤੇ ਉਸਦੇ ਪਿਤਾ ਹਰਦੀਪ ਸਿੰਘ ਦੀ ਵੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ ਅਤੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐ ੱਸ.ਆਈ. ਮੁਖਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |