ਫਤਿਆਬਾਦ, 16 ਜੂਨ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਫਤਿਆਬਾਦ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਲੋਕ ਮੂੰਹ ਨਹੀਂ ਲਗਾ ਰਹੇ, ਜਿਸ ਕਰਕੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਸਪਸ਼ੱਟ ਜਿੱਤ ਨੂੰ ਵੇਖ ਕੇ ਘਬਰਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਰਾਜ ਸੱਤਾ ਦਾ ਗ਼ਲਤ ਇਸਤੇਮਾਲ ਕਰਕੇ ਕਾਂਗਰਸ ਪਾਰਟੀ ਦੇ ਹਲਕਾ ਲੁਧਿਆਣਾ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ਼ ਵੱਖ-ਵੱਖ ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ | ਸਿੱਕੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਹਲਕੇ ਦੇ ਜਿਨ੍ਹਾਂ ਪਿੰਡਾਂ ਵਿਚ ਸਾਡੀ ਪ੍ਰਚਾਰ ਕਰਨ ਲਈ ਡਿਊਟੀ ਲੱਗੀ ਹੈ, ਉਨ੍ਹਾਂ ਪਿੰਡਾਂ ਵਿਚ ਕਾਗਰਸ ਪਾਰਟੀ ਦੇ ਉਮੀਦਵਾਰ ਆਸ਼ੂ ਬਹੁਤ ਵੱਡੀ ਲੀਡ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਆਸ਼ੂ ਦੀ ਸੌ ਫੀਸਦੀ ਯਕੀਨੀ ਜਿੱਤ ਨੂੰ ਵੇਖਦੇ ਹੋਏ ਭਗਵੰਤ ਮਾਨ ਦੀ ਸਰਕਾਰ ਵੱਖ-ਵੱਖ ਆਗੂਆਂ ਰਾਹੀ ਕਾਂਗਰਸ ਪਾਰਟੀ 'ਤੇ ਇਲਜ਼ਾਮ ਲਗਾ ਰਹੀ, ਜਿਸ ਬਾਰੇ ਹਲਕੇ ਦੇ ਲੋਕ ਭਲੀਭਾਂਤੀ ਜਾਣੂ ਹਨ, ਜੋ ਭਗਵੰਤ ਮਾਨ ਦੀਆਂ ਝੂਠੀਆਂ ਗੱਲਾਂ 'ਚ ਨਹੀ ਆਉਣਗੇ |