ਫਤਿਆਬਾਦ, 16 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਏਅਰ ਇੰਡੀਆ ਦੇ ਕ੍ਰੈਸ਼ ਹੋਏ ਹਵਾਈ ਜਹਾਜ਼ ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ 241 ਵਿਅਕਤੀਆਂ ਦੀ ਮੌਤ ਹੋ ਗਈ ਸੀ ਵਿਚ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਦੇ ਪ੍ਰਭਾਰੀ ਵਿਜੇ ਰੂਪਾਨੀ ਸਾਬਕਾ ਮੁੱਖ ਮੰਤਰੀ ਗੁਜਰਾਤ ਦਾ ਵੀ ਦਿਹਾਂਤ ਹੋ ਗਿਆ ਸੀ ਨੂੰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਜ਼ਿਲ੍ਹਾ ਆਗੂ ਡਾਕਟਰ ਅਵਤਾਰ ਸਿੰਘ ਵੇਈਾਪੂਈ ਵਲੋਂ ਸਾਥੀਆਂ ਸਮੇਤ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਹਾਜ਼ਰੀਨ ਵਲੋਂ ਦੋ ਮਿੰਟ ਦਾ ਮੋਨ ਵਰਤ ਰੱਖਿਆ ਗਿਆ ਅਤੇ ਵਿਛੜੀ ਆਤਮਾ ਦੀ ਕਲਿਆਣ ਹਿੱਤ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਵਤਾਰ ਸਿੰਘ ਵੇਈਾਪੂਈ ਨੇ ਦੱਸਿਆ ਕਿ ਵਿਜੇ ਰੂਪਾਨੀ ਪਿਛਲੇ ਦਿਨੀਂ ਜਦੋੋਂ ਤਰਨ ਤਾਰਨ ਆਏ ਤਾਂ ਉਨ੍ਹਾਂ ਇਕ ਇਕ ਵਰਕਰ ਨੂੰ ਮਿਲ ਕੇ ਪੰਜਾਬ ਵਿਚ 2027 ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੇ ਮਿਲਵਰਤਣ ਵਾਲੇ ਇਸ ਸੁਭਾਅ ਤੋਂ ਭਾਜਪਾ ਵਰਕਰ ਬਹੁਤ ਖੁਸ਼ ਅਤੇ ਪ੍ਰਭਾਵਿਤ ਹੋਏ |