16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ

ਅਜੀਤ ਡੈਸਕ 17-06-2025
ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਚ ਪਿਤਾ ਦਿਵਸ ਉਤਸ਼ਾਹ ਅਤੇ ਪ੍ਰੇਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਉੱਪਰ ਪਿਤਾਵਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੀ ਸਰਾਹਨਾ ਕਰਨ ਦੇ ਲਈ ਕਈ ਭਾਵਨਾਤਮਕ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਨਰਸਰੀ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਇਨਵਾਂ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲਿਆ | ਨਰਸਰੀ ਤੋਂ ਲੈ ਕੇ ਪਹਿਲੀ ਕਲਾਸ ਤੱਕ ਦੇ ਛੋਟੇ ਬੱਚਿਆਂ ਨੇ ਆਪਣੇ ਪਿਤਾ ਦੇ ਨਾਲ ਸੁੰਦਰ ਖਿੱਚੀਆਂ ਗਈਆਂ ਸੈਲਫੀਆਂ ਨੂੰ ਸਾਂਝਾ ਕੀਤਾ | ਕਲਾਸ ਦੂਸਰੀ ਤੋਂ ਲੈ ਕੇ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਪਿਤਾ ਲਈ ਪਿਆਰ ਭਰੇ ਸੰਦੇਸ਼ ਨਾਲ ਭਰੇ ਧੰਨਵਾਦ ਕਾਰਡ ਬਣਾਏ | ਕਲਾਸ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਪਿਤਾ ਨੂੰ ਭਾਵਨਾਤਮਕ ਧੰਨਵਾਦ ਪੱਤਰ ਲਿਖ ਕੇ ਆਪਣੀ ਭਾਵਨਾ ਪ੍ਰਗਟ ਕੀਤੀ | ਇਸ ਤੋਂ ਇਲਾਵਾ ਨੌਵੀਂ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਵੀ ਆਪਣੇ ਪਿਤਾ ਜੀ ਦੇ ਲਈ ਹੱਥਾਂ ਨਾਲ ਬਣਾਏ ਗਏ ਉਪਹਾਰ ਤਿਆਰ ਕੀਤੇ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੀ ਸਥਾਨਿਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਇੰਚਾਰਜ ਹਰਜੀਤ ਸਿੰਘ, ਸਥਾਨਕ ਕਮੇਟੀ ਦੇ ਉਪ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ ਤੇ ਸਕੂਲ ਦੇ ਮੈਂਬਰ ਇੰਚਾਰਜ ਰਨਦੀਪ ਸਿੰਘ ਨੇ ਸਾਰੇ ਪਿਤਾਵਾਂ ਨੂੰ ਹਾਰਦਿਕ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਵਿਚਕਾਰ ਭਾਵਨਾਤਮਕ ਸਬੰਧਾਂ ਨੂੰ ਹੋਰ ਮਜਬੂਤ ਅਤੇ ਪਿਆਰਾ ਬਣਾਉਣ ਵਿਚ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ | ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਦੱਸਿਆ ਕਿ ਇਹੋ ਜਿਹੇ ਪ੍ਰੋਗਰਾਮਾਂ ਦਾ ਉਦੇਸ਼ ਪਿਤਾਵਾਂ ਦੇ ਨਿਰਸਵਾਰਥ ਪ੍ਰੇਮ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਰਿਸ਼ਤੇ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ |
ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਉਤਸ਼ਾਹ ਭਰੀ ਭਾਗੇਦਾਰੀ ਦੀ ਬਹੁਤ ਪ੍ਰਸ਼ੰਸਾਂ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਦਾ ਹਮੇਸ਼ਾ ਸਨਮਾਨ ਕਰਨ ਤੇ ਉਨ੍ਹਾਂ ਨੂੰ ਮਹੱਤਵ ਦੇਣ ਲਈ ਪ੍ਰੇਰਿਤ ਵੀ ਕੀਤਾ |

ਪਿਛਲੀ ਖ਼ਬਰ ਝੋਨੇ ਦੀ ਲਵਾਈ ਮਸ਼ੀਨ ਨਾਲ ਲੇਬਰ ਤੇ ਸਮੇਂ ਦੀ ਬੱਚਤ- ਡਾ. ਭੁਪਿੰਦਰ ਸਿੰਘ ਅਗਲੀ ਖ਼ਬਰ ਡਾ. ਵੇੲੀਂਪੂੲੀਂ ਦੀ ਅਗਵਾਈ ਹੇਠ ਵਿਜੇ ਰੁਪਾਨੀ ਨੂੰ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।