16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਮਰੜ ਵਿਖੇ ਪੀਰ ਬਾਬਾ ਨੱਥੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 17-06-2025
ਹਰੀਕੇ ਪੱਤਣ, 16 ਜੂਨ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਨਜ਼ਦੀਕ ਪਿੰਡ ਮਰੜ ਵਿਖੇ ਪੀਰ ਬਾਬਾ ਨੱਥੇ ਸ਼ਾਹ ਦਾ ਸਲਾਨਾ ਜੋੜ ਮੇਲਾ ਐੱਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਦੁਰਗਾ ਭਜਨ ਮੰਡਲੀ ਹਰੀਕੇ ਵਲੋਂ ਕਵਾਲੀਆਂ ਪੇਸ਼ ਕੀਤੀਆਂ ਗਈਆਂ | ਜੋੜ ਮੇਲੇ ਵਾਲੇ ਦਿਨ ਸਵੇਰ ਵੇਲੇ ਪੀਰ ਬਾਬਾ ਨੱਥੇ ਸ਼ਾਹ ਦੇ ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਗਾਇਕ ਜੋੜੀ ਮਨਜੀਤ ਕੋਟਲੀ ਅਤੇ ਰੁਪਿੰਦਰ ਕੋਟਲੀ ਨੇ ਆਪਣੇ ਪ੍ਰਸਿੱਧ ਗੀਤ ਗਾ ਕੇ ਕੀਤੀ ਉਪਰੰਤ ਪੰਜਾਬ ਦੀ ਪ੍ਰਸਿੱਧ ਗਾਇਕਾ ਜੈਸਮੀਨ ਅਖਤਰ ਨੇ ਸਟੇਜ ਸੰਭਾਲੀ ਅਤੇ ਗੀਤਾਂ ਦੀ ਛਹਿਬਰ ਲਾਈ | ਵੱਡੀ ਗਿਣਤੀ ਵਿਚ ਪਹੁੰਚੇ ਸਰੋਤਿਆਂ ਨੇ ਸੱਭਿਆਚਾਰਕ ਮੇਲੇ ਦਾ ਭਰਪੂਰ ਆਨੰਦ ਮਾਣਿਆ | ਇਸ ਮੌਕੇ ਥਾਣਾ ਹਰੀਕੇ ਪੱਤਣ ਦੇ ਐੱਸ. ਐੱਚ. ਓ ਕੰਵਲਜੀਤ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੇਲਾ ਪ੍ਰਬੰਧਕ ਕਮੇਟੀ ਵਲੋਂ ਐੱਸ. ਐੱਚ. ਓ. ਕੰਵਲਜੀਤ ਰਾਏ ਅਤੇ ਗਾਇਕਾ ਜੈਸਮੀਨ ਅਖਤਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸ਼ਾਮ ਨੂੰ ਕਬੱਡੀ ਦਾ ਲੜਕੀਆਂ ਸ਼ੋਅ ਮੈਚ ਸੰਤ ਬਾਬਾ ਹਜ਼ਾਰਾ ਸਿੰਘ ਕਬੱਡੀ ਕਲੱਬ ਗੁਰਦਾਸਪੁਰ ਤੇ ਮਾਲਵਾ ਕਬੱਡੀ ਕਲੱਬ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਬੱਡੀ ਕਲੱਬ ਜੇਤੂ ਰਿਹਾ | ਲੜਕਿਆਂ ਦਾ ਮੈਚ ਹਰੀਕੇ ਅਤੇ ਕਿੜੀਆਂ ਦੀਆਂ ਕਬੱਡੀ ਟੀਮਾਂ ਵਿਚਕਾਰ ਖੇਡਿਆ ਗਿਆ | ਜੇਤੂ ਟੀਮਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਬੋਹੜ ਸਿੰਘ ਮਰੜ, ਠੇਕੇਦਾਰ ਗੁਰਮੇਜ ਸਿੰਘ, ਦਿਲਬਾਗ ਸਿੰਘ ਮਰੜ, ਪਵਨ ਕੁਮਾਰ ਸ਼ਰਮਾ, ਰਣਜੀਤ ਸਿੰਘ ਰਾਣਾ, ਏ.ਐੱਸ.ਆਈ. ਕੁਲਵੰਤ ਸਿੰਘ ਵਿਰਕ, ਮਹਾਂਬੀਰ ਸਿੰਘ ਮਰੜ, ਜੋਗਿੰਦਰਪਾਲ ਵੇਦੀ, ਕੁਲਵੰਤ ਸਿੰਘ, ਹਰਮਨ ਵਿਰਕ, ਜਗੀਰ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਵਿਰਕ, ਨਿਸ਼ਾਨ ਸਿੰਘ ਤੇ ਕਰਨਦੀਪ ਸਿੰਘ ਵਿਰਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ 'ਚ ਪੰਜ ਅੱਤਵਾਦੀ ਹਲਾਕ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਯੋਗ ਅਭਿਆਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।