16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਤਰਨ ਤਾਰਨ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਰੱਖਿਆ ਜਾਵੇਗਾ ਕਾਇਮ- ਐੱਸ.ਐੱਸ.ਪੀ. ਦੀਪਕ ਪਾਰਿਕ

ਅਜੀਤ ਡੈਸਕ 17-06-2025
ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਵ ਨਿਯੁਕਤ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਦੌਰਾਨ ਕਿਹਾ ਕਿ ਪੱਤਰਕਾਰਾਂ ਦੇ ਸਹਿਯੋਗ ਨਾਲ ਹੀ ਪੁਲਿਸ ਹਰ ਤਰ੍ਹਾਂ ਦੇ ਜੁਰਮ ਉਪਰ ਕਾਬੂ ਪਾ ਸਕਦੀ ਹੈ | ਤਰਨ ਤਾਰਨ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਭਾਰਤ-ਪਾਕਿ ਸਰਹੱਦ ਉਪਰ ਵੱਸੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿਚ ਨਸ਼ੇ ਨੂੰ ਖ਼ਤਮ ਕਰਨਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ | ਜ਼ਿਲ੍ਹੇ ਵਿਚ ਗੈਂਗਸਟਰਵਾਦ, ਲੁੱਟਾਂ ਖੋਹਾਂ ਅਤੇ ਹੋਰ ਜ਼ੁਲਮ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ | ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਅੱਗੇ ਵਧਾਇਆ ਜਾਵੇਗਾ | ਨਸ਼ਾ ਤਸਕਰਾਂ ਦੇ ਖ਼ਿਲਾਫ਼ ਜੋ ਕਾਰਵਾਈ ਆਰੰਭ ਕੀਤੀ ਗਈ ਹੈ, ਉਸ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਡੱਕਿਆ ਜਾਵੇਗਾ, ਉੱਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ੇ ਵਿਚੋਂ ਕੱਢਣ ਲਈ ਨਸ਼ਾ ਮੁਕਤੀ ਕੇਂਦਰਾਂ ਵਿਚ ਲਿਜਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ, ਤਾਂ ਜੋ ਉਹ ਮੁੱਖ ਧਾਰਾ ਵਿਚ ਸ਼ਾਮਿਲ ਹੋ ਕੇ ਫਿਰ ਤੋਂ ਆਪਣੀ ਨਵੀਂ ਜਿੰਦਗੀ ਜੀਅ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੁਲਿਸ ਵਲੋਂ ਨਾਕਾਬੰਦੀ ਅਤੇ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ | ਗ਼ਲਤ ਅਨਸਰਾਂ ਉਪਰ ਲਗਾਤਾਰ ਨਜ਼ਰ ਰੱਖੀ ਜਾਵੇਗੀ ਅਤੇ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਜੇਲ੍ਹ ਜਾਣਾ ਪਵੇਗਾ | ਉਨ੍ਹਾਂ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਜੰਗ ਜਿੱਤੀ ਨਹੀਂ ਜਾ ਸਕਦੀ ਤੇ ਨਸ਼ਾ ਵਿਰੋਧੀ ਜੰਗ ਜਿੱਤਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ | ਲੋਕ ਨਿਡਰ ਹੋ ਕੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸਹਿਯੋਗ ਕਰਨ | ਪੁਲਿਸ ਵਲੋਂ ਉਨ੍ਹਾਂ ਦਾ ਨਾਂਅ ਗੁਪਤ ਰੱਖਿਆ ਜਾਵੇਗਾ |

ਪਿਛਲੀ ਖ਼ਬਰ ਗੁਰਮਤਿ ਸਿੱਖ ਚੇਤਨਾ ਲਹਿਰ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਅਗਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਲਾਡੀ ਨੂੰ ਵਪਾਰ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।