16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਮਤਿ ਸਿੱਖ ਚੇਤਨਾ ਲਹਿਰ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ

ਅਜੀਤ ਡੈਸਕ 17-06-2025
ਤਰਨ ਤਾਰਨ, 16 ਜੂਨ (ਇਕਬਾਲ ਸਿੰਘ ਸੋਢੀ)-ਗੁਰਮਤਿ ਸਿੱਖ ਚੇਤਨਾ ਲਹਿਰ ਤਰਨ ਤਾਰਨ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਲਗਪਗ 100 ਦੇ ਕਰੀਬ 20 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਪਹਿਲੇ 5 ਬੱਚਿਆਂ ਨੂੰ ਸੋਹਣੀਆਂ ਦਸਤਾਰਾਂ ਬੰਨਣ ਕਰਕੇ ਇਕ-ਇਕ ਦਸਤਾਰ ਪ੍ਰੇਮ ਭੇਟਾ ਕੀਤੀ ਗਈ ਅਤੇ ਸਾਰਿਆਂ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਹ ਸਾਰਾ ਪ੍ਰੋਗਰਾਮ ਗੁਰਿੰਦਰਪਾਲ ਸਿੰਘ ਦੇ ਪਰਿਵਾਰ ਵਲੋਂ ਬਰਿੰਦਰਜੀਤ ਸਿੰਘ, ਦਿਲਜੋਤ ਸਿੰਘ, ਬੀਬੀ ਲਖਬੀਰ ਕੌਰ, ਸੋਹਣੀ ਕੌਰ ਅਤੇ ਲਖਵਿੰਦਰ ਕੌਰ ਵਲੋਂ ਕੀਤਾ ਗਿਆ | ਇਸ ਦੌਰਾਨ ਮੁੱਖ ਸੇਵਾਦਾਰ ਭਾਈ ਗੁਰਿੰਦਰਪਾਲ ਸਿੰਘ ਪਿ੍ੰਟਿੰਗ ਪ੍ਰੈੱਸ ਵਾਲਿਆਂ ਵਲੋਂ ਬੱਚਿਆਂ ਨੂੰ ਇਹ ਪ੍ਰਣ ਦਿਵਾਇਆ ਕਿ ਸਾਰੀ ਉਮਰ ਕੇਸਾਂ ਦੀ ਸੰਭਾਲ ਕਰਨਗੇ ਅਤੇ ਘਰ ਤੋਂ ਬਾਹਰ ਜਾਣ ਲੱਗਿਆਂ ਦਸਤਾਰ ਜ਼ਰੂਰ ਸੁਣਾਉਣਗੇ | ਇਸ ਪੋ੍ਰਗਰਾਮ ਵਿਚ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਹੈ?ਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੇ ਦਸਤਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੁੜਨ, ਨਿਤਨੇਮੀ ਬਣਨ ਅਤੇ ਅੰਮਿ੍ਤ ਛੱਕ ਕੇ ਗੁਰੂ ਘਰ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਇਜ਼ਰਾਈਲ-ਈਰਾਨ ਜੰਗ ਦੌਰਾਨ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜੇ- ਬ੍ਰਹਮਪੁਰਾ ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਰੱਖਿਆ ਜਾਵੇਗਾ ਕਾਇਮ- ਐੱਸ.ਐੱਸ.ਪੀ. ਦੀਪਕ ਪਾਰਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।