08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੂਬੇਦਾਰ ਸੁਖਵਿੰਦਰ ਸਿੰਘ ਸਰਾਂ ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 18-06-2025
ਮੀਆਂਵਿੰਡ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਹਿਕਾਰੀ ਕੋਆਪੇ੍ਰਟਿਵ ਬੈਂਕ ਮੀਆਂਵਿੰਡ ਅਧੀਨ ਆਉਂਦੀ ਸਹਿਕਾਰੀ ਸੁਸਾਇਟੀ ਸੱਕਿਆਂਵਾਲੀ, ਜਿਸ ਵਿਚ ਵੱਖ-ਵੱਖ ਪਿੰਡ ਸਰਾਂ ਤਲਵੰਡੀ, ਗਿੱਲ ਕਲੇਰ, ਦੇਲਾਂਵਾਲ ਜੋੜੇ ਹੋਏ ਹਨ | ਬੀਤੇ ਕੱਲ੍ਹ ਸੁਸਾਇਟੀ ਦੀ ਚੋਣ ਕਰਵਾਈ ਗਈ, ਜਿਸ ਵਿਚ ਸੂਬੇਦਾਰ ਸੁਖਵਿੰਦਰ ਸਿੰਘ ਸਰਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਉਪਰੰਤ ਸੂਬੇਦਾਰ ਸੁਖਵਿੰਦਰ ਸਿੰਘ ਨੂੰ ਪਿੰਡ ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ ਸਮੂਹ ਮੈਂਬਰਾਂ ਅਤੇ ਪਿੰਡ ਦੇ ਮੁਹਤਬਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ ਤੇ ਫੁੱਲਾਂ ਦੇ ਹਾਰ ਪਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਰਪੰਚ ਜਗਬੀਰ ਸਿੰਘ ਤੋਂ ਇਲਾਵਾ ਪੰਚ ਲਖਵਿੰਦਰ ਸਿੰਘ, ਪੰਚ ਰਣਜੀਤ ਸਿੰਘ, ਪੰਚ ਪਰਮਜੀਤ ਸਿੰਘ, ਪੰਚ ਸਲਵਿੰਦਰ ਸਿੰਘ, ਮੈਨੇਜ਼ਰ ਬਲਵਿੰਦਰ ਸਿੰਘ, ਡਾ. ਰਣਜੀਤ ਸਿੰਘ, ਤੇਜਵੰਤ ਸਿੰਘ, ਹਰਦੀਪ ਸਿੰਘ ਗੋਰਾ, ਕਰਤਾਰ ਸਿੰਘ, ਬਖਤੌਰ ਸਿੰਘ, ਦਲਬੀਰ ਸਿੰਘ, ਤਰਸੇਮ ਸਿੰਘ, ਮਹਿੰਦਰ ਸਿੰਘ, ਲੱਖਾ ਸਿੰਘ, ਕਰਮਜੀਤ ਸਿੰਘ ਪੁਰੇਵਾਲ, ਹਰਦੀਪ ਸਿੰਘ ਫ਼ੌਜੀ, ਅੰਗਰੇਜ਼ ਸਿੰਘ, ਦਰਸ਼ਨ ਸਿੰਘ ਕੰਗ, ਸ਼ਿੰਦਾ ਸਿੰਘ ਕੰਗ, ਪਰਤਾਪ ਸਿੰਘ, ਸਤਬੀਰ ਸਿੰਘ ਤੇ ਫਤਹਿਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਝਬਾਲ ਵਿਖੇ ਖੇਡ ਸਟੇਡੀਅਮ ਦੀ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ- ਰਮਨ ਕੁਮਾਰ, ਨਕੁਲ ਧੋਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।