08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਾਂਗਰਸ ਆਗੂਆਂ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 18-06-2025
ਮੀਆਂਵਿੰਡ, 17 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ ਦੇ ਗ੍ਰਹਿ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਪਹੁੰਚੇ ਹਰਿੰਦਰਪਾਲ ਸਿੰਘ ਮੱਲ੍ਹਾ ਅਤੇ ਬਲਾਕ ਪ੍ਰਧਾਨ ਸਰਲੀ ਵਲੋਂ ਆਏ ਹੋਏ ਕਾਂਗਰਸੀ ਵਰਕਰਾਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਦੇ ਹੁਕਮਾਂ ਅਨੁਸਾਰ ਬਲਾਕ, ਬੂਥ ਅਤੇ ਪਿੰਡਾਂ ਵਿਚ ਵਾਰਡ ਕਮੇਟੀਆਂ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ 'ਤੇ ਪਹੁੰਚੇ ਵਰਕਰਾਂ ਵਲੋਂ ਆਪਣੇ ਆਪਣੇ ਸੁਝਾਅ ਦਿੱਤੇ ਗਏ | ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਜੀਵਾਲ, ਸਾਬਕਾ ਸੰਮਤੀ ਮੈਂਬਰ ਕੰਵਲਜੀਤ ਸਿੰਘ ਨੱਥੋਕੇ, ਬਲਦੇਵ ਸਿੰਘ ਏਕਲਗੱਡਾ ਜਨਰਲ ਸਕੱਤਰ, ਸਰਬਜੀਤ ਸਿੰਘ ਢੋਟਾ, ਕਵਲਜੀਤ ਸਿੰਘ ਢੋਟਾ, ਸਤਬੀਰ ਸਿੰਘ ਅੱਲੋਵਾਲ ਜਨਰਲ ਸਕੱਤਰ ਤਰਨ ਤਾਰਨ, ਜਗਜੀਤ ਸਿੰਘ ਸੰਘਰ ਕੋਟ, ਜਗਦੀਪ ਸਿੰਘ ਮਾਨ ਪੀਏ, ਮਨਜੀਤ ਸਿੰਘ ਸਰਲੀ ਸੰਮਤੀ ਮੈਂਬਰ, ਜਸਪਾਲ ਸਿੰਘ ਸਾਬਕਾ ਸਰਪੰਚ ਜਾਤੀ ਉਮਰਾ, ਸਰਪੰਚ ਗੁਰਮੁਖ ਸਿੰਘ ਸਰਲੀ, ਸਰਵਣ ਸਿੰਘ ਸਾਬਕਾ ਸਰਪੰਚ, ਡਾਕਟਰ ਰਸ਼ਪਾਲ ਸਿੰਘ ਸਰਲੀ, ਗੁਰਸਿਮਰਨ ਸਿੰਘ ਸਰਲੀ ਯੂਥ ਆਗੂ, ਸਰਮੁੱਖ ਸਿੰਘ ਬਾਊ ਤਿੰਮੋਵਾਲ, ਰਵੀ ਕੰਮੋਕੇ ਜਨ:ਸਕੱਤਰ ਯੂਥ ਕਾਂਗਰਸ, ਗੁਰਪ੍ਰੀਤ ਸਿੰਘ ਸੱਕਿਆਂਵਾਲੀ ਇੰਚਾਰਜ ਸੋਸ਼ਲ ਮੀਡੀਆ ਟੀਮ, ਨੰਬਰਦਾਰ ਗੁਰਮੀਤ ਸਿੰਘ, ਗੁਰਦੀਪ ਸਿੰਘ, ਬਖਸ਼ੀਸ਼ ਸਿੰਘ ਸਾਬਕਾ ਸਰਪੰਚ, ਐੱਮ.ਪੀ ਸੰਗਰਕੋਟ, ਭੁਪਿੰਦਰ ਸਿੰਘ, ਡਾਕਟਰ ਮਨਜੀਤ ਸਿੰਘ ਸਰਲੀ ਤੇ ਸ਼ਮਸ਼ੇਰ ਸਿੰਘ ਸਰਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ਤੇ ਹੋਰ ਸਕੀਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।